CM ਮਾਨ ਅਧਿਆਪਕ ਦਿਵਸ ਮੌਕੇ ‘ਤੇ 77 ਅਧਿਆਪਕਾਂ ਨੂੰ ਦੇਣਗੇ ਪੁਰਸਕਾਰ || Punjab News

0
20

CM ਮਾਨ ਅਧਿਆਪਕ ਦਿਵਸ ਮੌਕੇ ‘ਤੇ 77 ਅਧਿਆਪਕਾਂ ਨੂੰ ਦੇਣਗੇ ਪੁਰਸਕਾਰ

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2024 ਮੌਕੇ 77 ਅਧਿਆਪਕਾਂ ਨੂੰ ਪੁਰਸਕਾਰ ਦਿੱਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 55 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 10 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 07 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਅਤੇ 05 ਅਧਿਆਪਕਾਂ ਵਿਸ਼ੇਸ਼ ਸਨਮਾਨ ਵੀ ਦਿੱਤਾ ਜਾਵੇਗਾ।

ਕੈਨੇਡਾ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌ.ਤ || Punjab News

ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਅਧਿਆਪਕ ਦਿਵਸ ਮੌਕੇ ਰਾਜ ਸਰਕਾਰ ਵੱਲੋਂ ਸਨਮਾਨ ਲਈ ਚੁਣੇ ਗਏ ਸਾਰੇ ਅਧਿਆਪਕ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦੂਸਰੇ ਅਧਿਆਪਕਾਂ ਲਈ ਚਾਨਣ ਮੁਨਾਰਾ ਬਨਣਗੇ। ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਧਿਆਪਕ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਐਵਾਰਡ ਲਈ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਤੇ ਰਾਜ ਪੱਧਰ ਤੇ ਜਿਊਰੀ ਵੱਲੋਂ ਕੀਤੀ ਗਈ

ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਾਰ ਐਵਾਰਡ ਲਈ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਅਤੇ ਰਾਜ ਪੱਧਰ ਤੇ ਜਿਊਰੀ ਵੱਲੋਂ ਕੀਤੀ ਗਈ। ਜਿਸ ਨੂੰ ਅੱਜ ਉਨ੍ਹਾਂ ਨੇ ਪ੍ਰਵਾਨਗੀ ਦੇ ਦਿੱਤੀ ਹੈ।

LEAVE A REPLY

Please enter your comment!
Please enter your name here