ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਦੌਰੇ ‘ਤੇ ਮੁੰਬਈ ਪਹੁੰਚੇ ਹੋਏ ਹਨ। ਮੁੰਬਈ ਪਹੁੰਚਣ ‘ਤੇ ਲੋਕਾਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ । ਅੱਜ ਮੁੱਖ ਮੰਤਰੀ ਵੱਖ-ਵੱਖ ਕਾਰੋਬਾਰੀਆਂ ਅਤੇ ਪ੍ਰਮੁੱਖ ਕੰਪਨੀਆਂ ਦੀ ਮੈਨੇਜਮੈਂਟ ਨਾਲ ਮੁਲਾਕਾਤ ਕਰਨਗੇ। CM ਮਾਨ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨਗੇ । ਉੱਥੇ ਹੀ ਬਾਲੀਵੁੱਡ ਦੇ ਵੱਡੇ ਪ੍ਰੋਡਕਸ਼ਨ ਹਾਊਸ ਦੇ ਮਾਲਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪੰਜਾਬ ਵਿੱਚ ਸਟੂਡੀਓ ਸਥਾਪਤ ਕਰਨ ਦਾ ਸੱਦਾ ਦੇਣਗੇ । ਸੀਐਮ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਬਾਲੀਵੁੱਡ ਅਤੇ ਪਾਲੀਵੁੱਡ ਨੂੰ ਜੋੜਨ ਲਈ ਮੁੰਬਈ ਆਏ ਹਨ। ਇਸ ਦੇ ਲਈ ਉਹ ਲਗਾਤਾਰ ਕੰਮ ਕਰ ਰਹੇ ਹਨ।

ਦੱਸ ਦੇਈਏ ਕਿ ਸਰਕਾਰ ਵੱਲੋਂ ਫਰਵਰੀ ਵਿੱਚ SAS ਨਗਰ ਮੋਹਾਲੀ ਵਿੱਚ ਪੰਜਾਬ ਇਨਵੈਸਟ ਕਾਨਫਰੰਸ ਕਰਵਾਈ ਜਾ ਰਹੀ ਹੈ, ਜਿਸ ਨੂੰ ਕਾਮਯਾਬ ਕਰਨ ਲਈ ਪੰਜਾਬ ਸਰਕਾਰ ਨੇ ਪੂਰੀ ਤਾਕਤ ਲਗਾ ਦਿੱਤੀ ਹੈ । CM ਭਗਵੰਤ ਮਾਨ ਵੀ ਮੁੰਬਈ ਦੇ ਕਾਰੋਬਾਰੀਆਂ ਨੂੰ ਪੰਜਾਬ ਇਨਵੈਸਟ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦੇਣਗੇ । ਅੱਜ ਪੰਜਾਬ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਬਸਿਡੀ ਅਤੇ ਹੋਰ ਸਹੂਲਤਾਂ ਬਾਰੇ ਵਪਾਰੀਆਂ ਨਾਲ ਗੱਲਬਾਤ ਹੋਵੇਗੀ ।

ਇਹ ਵੀ ਪੜ੍ਹੋ: ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ

ਪੰਜਾਬ ਵਿੱਚ ਜੇ ਮੁੰਬਈ ਦੇ ਕਾਰੋਬਾਰੀ ਪੰਜਾਬ ਵਿੱਚ ਨਿਵੇਸ਼ ਕਰਦੇ ਹਨ ਤਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ । ਇਸ ਦੌਰੇ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁੰਗਾਰਾ ਮਿਲੇਗਾ । ਪੰਜਾਬੀ ਫਿਲਮ ਇੰਡਸਟਰੀ ਪਹਿਲਾਂ ਹੀ ਬਹੁਤ ਵੱਡਾ ਹੈ ਅਤੇ ਇਹ ਪ੍ਰਸਤਾਵਿਤ ਫਿਲਮ ਸਿਟੀ ਇਸ ਨੂੰ ਵਿਆਪਕ ਪੱਧਰ ‘ਤੇ ਫੈਲਣ ਦਾ ਮੌਕਾ ਦੇਵੇਗੀ । ਮੁੰਬਈ ਵਿੱਚ ਉਦਯੋਗਪਤੀਆਂ ਦੇ ਸਾਹਮਣੇ ਪੰਜਾਬ ਨੂੰ ਸਫ਼ਲਤਾ ਅਤੇ ਵਿਕਾਸ ਦੀ ਧਰਤੀ ਵਜੋਂ ਦਿਖਾਏਗਾ।

ਦੱਸਿਆ ਜਾ ਰਿਹਾ ਹੈ ਕਿ ਜੇ ਇਨਵੈਸਟ ਸੰਮੇਲਨ ਸਫਲ ਹੁੰਦੀ ਹੈ ਤਾਂ ਲਗਭਗ 1 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ । ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਹੈ ਅਤੇ ਸਰਕਾਰ ਵੱਲੋਂ ਸੂਬੇ ਵਿੱਚ ਨਵੇਂ ਨਿਵੇਸ਼ ਦੇ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।