ਜਲੰਧਰ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ CM ਮਾਨ ਦਾ ਵੱਡਾ ਐਲਾਨ || Punjab News

0
130

ਜਲੰਧਰ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ CM ਮਾਨ ਦਾ ਵੱਡਾ ਐਲਾਨ

ਜਲੰਧਰ ਜ਼ਿਮਨੀ ਚੋਣ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਐੱਕਸ ‘ਤੇ ਆਖਿਆ ਹੈ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਸਭ ਨੂੰ ਬਹੁਤ-ਬਹੁਤ ਵਧਾਈ।

ਵੱਡੀ ਲੀਡ ਨਾਲ ਮਿਲੀ ਜਿੱਤ ਇਹ ਦਰਸਾਉਂਦੀ ਹੈ ਕਿ ਪੰਜਾਬ ਭਰ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਜਲੰਧਰ ਵੈੱਸਟ ਨੂੰ ਵੀ ਅਸੀਂ ਬੈਸਟ ਬਣਾਵਾਂਗੇ। ਮੋਹਿੰਦਰ ਭਗਤ ਨੂੰ ਬਹੁਤ-ਬਹੁਤ ਮੁਬਾਰਕਾਂ।

ਇਹ ਵੀ ਪੜ੍ਹੋ : ਹਿਮਾਚਲ ਦੇ ਡੇਹਰਾ ‘ਚ CM ਸੁੱਖੂ ਦੀ ਪਤਨੀ ਕਮਲੇਸ਼ ਨੇ ਕੀਤੀ ਜਿੱਤ ਹਾਸਿਲ

ਆਮ ਆਦਮੀ ਪਾਰਟੀ ਨੇ ਜਲੰਧਰ ਜ਼ਿਮਨੀ ਚੋਣ ਵਿਚ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ। ‘ਆਪ’ ਮੋਹਿੰਦਰ ਭਗਤ ਨੂੰ 55246 ਵੋਟਾਂ ਪਈਆਂ। ਦੱਸ ਦਈਏ ਕਿ ਮੋਹਿੰਦਰ ਭਗਤ 37,325 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਰਹੇ ਹਨ। ਦੂਜੇ ਨੰਬਰ ਉਤੇ ਭਾਜਪਾ ਦੇ ਸ਼ੀਤਲ ਅੰਗੁਰਾਲ ਰਹੇ ਹਨ, ਉਨ੍ਹਾਂ 17921 ਵੋਟਾਂ ਪਈਆਂ ਹਨ ਅਤੇ ਤੀਜੇ ਨੰਬਰ ਉਤੇ ਕਾਂਗਰਸ ਉਮੀਦਵਾਰ ਸਰਿੰਦਰ ਕੌਰ ਹੈ, ਜਿਨ੍ਹਾਂ ਨੂੰ 16757 ਵੋਟਾਂ ਮਿਲੀਆਂ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ ਹਨ।

LEAVE A REPLY

Please enter your comment!
Please enter your name here