ਹਿਮਾਚਲ ਪ੍ਰਦੇਸ਼ ਦੇ ਸੀਐਮ ਸੁਖਵਿੰਦਰ ਸਿੰਘ ਸੁੱਖੂ ਨੂੰ ਕੋਰੋਨਾ ਹੋ ਗਿਆ ਹੈ। ਸੋਮਵਾਰ ਨੂੰ ਉਨ੍ਹਾਂ ਦੀ ਰਿਪੋਰਟ ਆਈ ਹੈ, ਜਿਸ ਵਿਚ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।

ਜਾਣਕਾਰੀ ਅਨੁਸਾਰ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਾ ਸੈਂਪਲ 18 ਦਸੰਬਰ ਨੂੰ ਲਿਆ ਗਿਆ ਸੀ। ਦਰਅਸਲ, ਹਿਮਾਚਲ ਦੇ ਸੀਐਮ ਪਿਛਲੇ ਤਿੰਨ ਦਿਨਾਂ ਤੋਂ ਦਿੱਲੀ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਰਾਜਸਥਾਨ ‘ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ‘ਚ ਵੀ ਹਿੱਸਾ ਲਿਆ। ਬਾਅਦ ਵਿੱਚ ਉਥੋਂ ਵਾਪਸ ਦਿੱਲੀ ਆ ਗਏ। ਦਿੱਲੀ ‘ਚ ਸੁੱਖੂ ਨੇ ਪਿਛਲੇ ਦੋ ਦਿਨਾਂ ‘ਚ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਸਮੇਤ ਪਾਰਟੀ ਦੇ ਕਈ ਨੇਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਹਿਮਾਚਲ ਮੰਤਰੀ ਮੰਡਲ ਦੇ ਗਠਨ ‘ਤੇ ਵੀ ਚਰਚਾ ਕੀਤੀ।