ਝਾਰਖੰਡ ਦੇ CM ਨੇ ਦਿੱਤਾ ਅਸਤੀਫ਼ਾ ॥ Today News

0
57

ਝਾਰਖੰਡ ਦੇ CM ਨੇ ਦਿੱਤਾ ਅਸਤੀਫ਼ਾ

ਝਾਰਖੰਡ ਦੀ ਸਿਆਸਤ ‘ਚ ਇਕ ਹੋਰ ਵੱਡਾ ਧਮਾਕਾ ਹੋਣ ਜਾ ਰਿਹਾ ਹੈ, ਜਿੱਥੇ ਹੇਮੰਤ ਸੋਰੇਨ ਇਕ ਵਾਰ ਫਿਰ ਤੋਂ ਸੂਬੇ ਦੀ ਕਮਾਨ ਸੰਭਾਲਣ ਵਾਲੇ ਹਨ। ਮੌਜੂਦਾ ਮੁੱਖ ਮੰਤਰੀ ਚੰਪਈ ਸੋਰੇਨ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਵੱਡਾ ਹਾਦਸਾ , ਤਿੰਨ ਕਾਰਾਂ ਦੀ ਹੋਈ ਭਿਆਨਕ ਟੱਕਰ || News of Punjab

ਮਿਲੀ ਜਾਣਕਾਰੀ ਮੁਤਾਬਕ ਝਾਰਖੰਡ ਮੁਕਤੀ ਮੋਰਚਾ ਦੇ ਵਿਧਾਇਕਾਂ ਦੀ ਹੋਈ ਮੀਟਿੰਗ ਤੋਂ ਬਾਅਦ ਵੱਡੀ ਗਿਣਤੀ ‘ਚ ਇਕੱਠੇ ਹੋਏ ਪਾਰਟੀ ਵਰਕਰਾਂ ਦੀ ਹਾਜ਼ਰੀ ‘ਚ ਇਹ ਐਲਾਨ ਕੀਤਾ ਗਿਆ ਹੈ ਕਿ ਹੇਮੰਤ ਸੋਰੇਨ ਇਕ ਵਾਰ ਫਿਰ ਤੋਂ ਸੂਬੇ ਦੇ ਮੁੱਖ ਮੰਤਰੀ ਅਹੁਦੇ ‘ਤੇ ਵਿਰਾਜਮਾਨ ਹੋਣਗੇ।

ਇਹ ਵੀ ਪੜ੍ਹੋ : ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਹੋਈ ਮੌ.ਤ ॥ Punjab News ॥ Latest News

ਜ਼ਿਕਰਯੋਗ ਹੈ ਕਿ ਹੇਮੰਤ ਸੋਰੇਨ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਨੂੰ ਕੋਈ ਸਬੂਤ ਮਿਲਣ ਕਾਰਨ 28 ਜੂਨ ਨੂੰ ਜ਼ਮਾਨਤ ਮਿਲਣ ‘ਤੇ ਬਿਰਸਾ ਮੁੰਡਾ ਜੇਲ੍ਹ ‘ਚੋਂ ਰਿਹਾਅ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਗ੍ਰਿਫ਼ਤਾਰ ਹੋਣ ਤੋਂ ਬਾਅਦ ਚੰਪਈ ਸੋਰੇਨ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ। ਪਰ ਰਿਹਾਈ ਮਿਲਣ ਤੋਂ ਬਾਅਦ ਹੇਮੰਤ ਸੋਰੇਨ ਨੂੰ ਹੁਣ ਦੁਬਾਰਾ ਮੁੱਖ ਮੰਤਰੀ ਐਲਾਨਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here