CM ਯੋਗੀ ਪਹੁੰਚੇ ਹਾਥਰਸ, ਜ਼ਖਮੀਆਂ ਨਾਲ ਕੀਤੀ ਮੁਲਾਕਾਤ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਯਾਨੀ ਬੁੱਧਵਾਰ ਨੂੰ ਹਾਥਰਸ ‘ਚ ਇਕ ਸਤਿਸੰਗ ਦੌਰਾਨ ਭਗਦੜ ਮਚਣ ਤੋਂ ਇਕ ਦਿਨ ਬਾਅਦ ਜ਼ਖਮੀਆਂ ਦਾ ਹਾਲ-ਚਾਲ ਪੁੱਛਣ ਲਈ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ। ਮੰਗਲਵਾਰ ਨੂੰ ਹਾਥਰਸ ਦੇ ਸਿਕੰਦਰਾਊ ਇਲਾਕੇ ‘ਚ ਇਕ ਸਤਿਸੰਗ ਦੌਰਾਨ ਭਗਦੜ ਮਚਣ ਨਾਲ 122 ਲੋਕਾਂ ਦੀ ਮੌਤ ਹੋ ਗਈ ਸੀ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਰਕਟ ਹਾਊਸ ‘ਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹਾ ਹਸਪਤਾਲ ‘ਚ ਜ਼ਖਮੀਆਂ ਦਾ ਦੌਰਾ ਕੀਤਾ।
ਇਹ ਵੀ ਪੜ੍ਹੋ : ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਵੱਡਾ ਹਾਦਸਾ , ਤਿੰਨ ਕਾਰਾਂ ਦੀ ਹੋਈ ਭਿਆਨਕ ਟੱਕਰ || News of Punjab
ਸਰਕਾਰ ਨੇ ਘਟਨਾ ਦੇ ਕਾਰਨਾਂ ਦੀ ਜਾਂਚ ਲਈ ਆਗਰਾ ਜ਼ੋਨ ਦੇ ਵਧੀਕ ਪੁਲਿਸ ਡਾਇਰੈਕਟਰ ਜਨਰਲ ਅਤੇ ਅਲੀਗੜ੍ਹ ਦੇ ਡਿਵੀਜ਼ਨਲ ਕਮਿਸ਼ਨਰ ਦੀ ਇੱਕ ਟੀਮ ਦਾ ਗਠਨ ਕੀਤਾ ਹੈ ਅਤੇ ਬੁੱਧਵਾਰ ਨੂੰ ਆਪਣੀ ਰਿਪੋਰਟ ਸੌਂਪਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਨੇ ਮੰਗਲਵਾਰ ਨੂੰ ਆਪਣੀ ਰਿਹਾਇਸ਼ ‘ਤੇ ਪੱਤਰਕਾਰਾਂ ਨੂੰ ਕਿਹਾ ਸੀ ਕਿ ਸਾਡੀ ਸਰਕਾਰ ਘਟਨਾ ਦੀ ਤਹਿ ਤੱਕ ਜਾਵੇਗੀ ਅਤੇ ਦੋਸ਼ੀਆਂ ਅਤੇ ਜ਼ਿੰਮੇਵਾਰ ਲੋਕਾਂ ਨੂੰ ਢੁਕਵੀਂ ਸਜ਼ਾ ਦੇਵੇਗੀ। ਰਾਜ ਸਰਕਾਰ ਪੂਰੀ ਘਟਨਾ ਦੀ ਜਾਂਚ ਕਰ ਰਹੀ ਹੈ।’’
ਉਨ੍ਹਾਂ ਨੇ ਇਸ ਦੁਖਦਾਈ ਘਟਨਾ ‘ਤੇ ਰਾਜਨੀਤੀ ਕਰਨ ਵਾਲੀਆਂ ਪਾਰਟੀਆਂ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ, “ਅਜਿਹੀ ਘਟਨਾ ‘ਤੇ ਰਾਜਨੀਤੀ ਕਰਨਾ ਬਹੁਤ ਮੰਦਭਾਗਾ ਅਤੇ ਨਿੰਦਣਯੋਗ ਹੈ। ਇਹ ਪੀੜਤਾਂ ਦੇ ਜ਼ਖਮਾਂ ਨੂੰ ਭਰਨ ਅਤੇ ਪੀੜਤਾਂ ਨਾਲ ਹਮਦਰਦੀ ਰੱਖਣ ਦਾ ਸਮਾਂ ਹੈ। ਸਰਕਾਰ ਇਸ ਮਾਮਲੇ ਵਿੱਚ ਸੰਵੇਦਨਸ਼ੀਲ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ’’
ਇਹ ਵੀ ਪੜ੍ਹੋ : ਅਮਰਨਾਥ ਜਾ ਰਹੀ ਬੱਸ ਦੇ ਬ੍ਰੇਕ ਫੇਲ, ਜਾਨ ਬਚਾਉਣ ਲਈ ਸਵਾਰੀਆਂ ਨੇ ਮਾਰੀ ਛਾਲ,ਕਈ ਲੋਕ ਹੋਏ ਜ਼ਖਮੀ ॥ Punjab News ॥ Latest News
ਹਾਥਰਸ ਜ਼ਿਲ੍ਹੇ ਦੇ ਫੁਲਰਾਈ ਪਿੰਡ ‘ਚ ਨਾਰਾਇਣ ਸਕਾਰ ਵਿਸ਼ਵ ਹਰੀ ਦੇ ਨਾਂ ਨਾਲ ਮਸ਼ਹੂਰ ‘ਭੋਲੇ ਬਾਬਾ’ ਦੇ ਸਤਿਸੰਗ ‘ਚ ਭਗਦੜ ਮਚਣ ਨਾਲ ਘੱਟੋ-ਘੱਟ 122 ਲੋਕਾਂ ਦੀ ਮੌਤ ਹੋ ਗਈ।