ਪਟਿਆਲਾ ਵਿੱਚ ਫੌਜ ਦੇ ਕਰਨਲ ਪੁਸ਼ਪਿੰਦਰ ਬਾਠ ‘ਤੇ ਹੋਏ ਹਮਲੇ ਦੇ ਸਬੰਧ ਵਿੱਚ ਓਹਨਾਂ ਦੀ ਪਤਨੀ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਮਾਮਲੇ ਵਿੱਚ ਢੁਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਨਾਮਜ਼ਦ ਚਾਰ ਪੁਲਿਸ ਮੁਲਾਜ਼ਮਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।
ਲੁਧਿਆਣਾ: ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਦੀ ਮਿਲੀ ਲਾਸ਼
ਕਰਨਲ ਦੀ ਪਤਨੀ ਜਸਵਿੰਦਰ ਕੌਰ ਨੇ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਚਾਰਾਂ ਮੁਲਜ਼ਮਾਂ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਜਾਣ। ਉਨ੍ਹਾਂ ਨੂੰ ਪੀਓ (ਭਗੌੜਾ ਅਪਰਾਧੀ) ਐਲਾਨਿਆ ਜਾਵੇ। ਨਾਲ ਹੀ, ਮੇਰਾ ਬਿਆਨ ਦਰਜ ਕੀਤਾ ਜਾਵੇ ਅਤੇ ਮਾਮਲੇ ਦੀ ਜਾਂਚ ਚਾਰ ਮਹੀਨਿਆਂ ਵਿੱਚ ਪੂਰੀ ਕੀਤੀ ਜਾਵੇ।