ਕਾਂਗਰਸ ਨੇ ਅੰਮ੍ਰਿਤਾ ਵੜਿੰਗ ਨੂੰ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ || Punjab Politics

0
11
Congress announced Amrita Waring as the candidate for the by-election from Giddarbaha

ਕਾਂਗਰਸ ਨੇ ਅੰਮ੍ਰਿਤਾ ਵੜਿੰਗ ਨੂੰ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ

ਕਾਂਗਰਸ ਵੱਲੋਂ ਜਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਅੰਮ੍ਰਿਤਾ ਵੜਿੰਗ ਗਿੱਦੜਬਾਹਾ ਤੋਂ ਚੋਣ ਲੜਨਗੇ। ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ ਅਤੇ ਚੱਬੇਵਾਲ ਤੋਂ ਰਣਜੀਤ ਕੁਮਾਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

ਇਸ ਤੋਂ ਪਹਿਲਾਂ ਕੱਲ੍ਹ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੱਲੋਂ ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ, ਚੱਬੇਵਾਲ (ਐੱਸਸੀ) ਤੋਂ ਇਸ਼ਾਂਕ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।

LEAVE A REPLY

Please enter your comment!
Please enter your name here