ਨਗਰ ਨਿਗਮ ਚੋਣਾਂ : ਕਾਂਗਰਸ ਵਲੋਂ ਲੁਧਿਆਣਾ ਲਈ ਉਮੀਦਵਾਰਾਂ ਦਾ ਐਲਾਨ
ਪੰਜਾਬ ਕਾਂਗਰਸ ਵਲੋਂ ਲੁਧਿਆਣਾ ਨਗਰ ਨਿਗਮ ਚੋਣਾਂ ਲਈ 63 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਪਹਿਲੀ ਸੂਚੀ ਵਿਚ ਫਿਲਹਾਲ ਲੁਧਿਆਣਾ ਦੇ 63 ਉਮੀਦਵਾਰਾਂ ਦਾ ਹੀ ਐਲਾਨ ਕੀਤਾ ਗਿਆ ਹੈ, ਜਦਕਿ ਬਾਕੀ ਉਮੀਦਵਾਰਾਂ ਦਾ ਐਲਾਨ ਪਾਰਟੀ ਵਲੋਂ ਜਲਦੀ ਕੀਤਾ ਜਾ ਸਕਦਾ ਹੈ।