ਕਾਂਗਰਸੀ ਉਮੀਦਵਾਰ ਪਹਿਲਵਾਨ ਵਿਨੇਸ਼ ਫੋਗਾਟ ਨੇ ਭਰਿਆ ਨਾਮਜ਼ਦ ਪੱਤਰ
ਹਰਿਆਣਾ ‘ਚ ਬੁੱਧਵਾਰ ਯਾਨੀ ਅੱਜ ਕਈ ਪ੍ਰਮੁੱਖ ਸਿਆਸੀ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰ ਰਹੇ ਹਨ। ਇਨ੍ਹਾਂ ਵਿੱਚੋਂ ਸਾਬਕਾ ਸੀਐਮ ਭੂਪੇਂਦਰ ਹੁੱਡਾ ਨੇ ਰੋਹਤਕ ਦੀ ਗੜ੍ਹੀ ਸਾਂਪਲਾ ਕਿਲੋਈ ਸੀਟ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਹਰਿਆਣਾ ‘ਚ ਭੂਪੇਂਦਰ ਹੁੱਡਾ ਨੇ ਕਿਹਾ ਕਿ ਸੂਬੇ ‘ਚ ਮੁੱਖ ਮੁਕਾਬਲਾ ਭਾਜਪਾ ਅਤੇ ਕਾਂਗਰਸ ਵਿਚਾਲੇ ਹੈ। ਆਮ ਆਦਮੀ ਪਾਰਟੀ (ਆਪ) ਨਾਲੋਂ ਗਠਜੋੜ ਤੋੜਨ ‘ਤੇ ਉਨ੍ਹਾਂ ਕਿਹਾ ਕਿ ਅਸੀਂ ਕੋਸ਼ਿਸ਼ ਕਰ ਰਹੇ ਸੀ ਪਰ ‘ਆਪ’ ਨੇ ਉਮੀਦਵਾਰ ਐਲਾਨ ਦਿੱਤੇ। ਸ਼ਾਇਦ ਉਹ ਗਠਜੋੜ ਵਿੱਚ ਨਹੀਂ ਲੜਨਾ ਚਾਹੁੰਦੇ ਸਨ।
ਮਹਿਲਾਵਾਂ ਲਈ ਲਗਾਇਆ ਪਹਿਲਾ ਰੋਜ਼ਗਾਰ ਕੈਂਪ || Punjab News
ਕੇਂਦਰੀ ਰਾਜ ਮੰਤਰੀ ਰਾਓ ਇੰਦਰਜੀਤ ਦੀ ਧੀ ਆਰਤੀ ਰਾਓ ਅਟੇਲੀ ਤੋਂ ਨਾਮਜ਼ਦਗੀ ਦਾਖ਼ਲ ਕਰੇਗੀ। ਇਹ ਉਨ੍ਹਾਂ ਦੀ ਪਹਿਲੀ ਚੋਣ ਹੈ।
ਇਸ ਦੇ ਨਾਲ ਹੀ ਪਹਿਲਵਾਨ ਵਿਨੇਸ਼ ਫੋਗਾਟ ਨੇ ਜੀਂਦ ਦੀ ਜੁਲਾਨਾ ਸੀਟ ਤੋਂ ਕਾਂਗਰਸ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਹੈ। ਵਿਨੇਸ਼ ਦੀ ਵੀ ਇਹ ਪਹਿਲੀ ਚੋਣ ਹੈ।ਨਾਮਜ਼ਦਗੀ ਦਾਖ਼ਲ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਤੇ ਹੋਰ ਕਈ ਨੇਤਾ ਮੌਜੂਦ ਸਨ।
ਸੂਬੇ ‘ਚ 4 ਅਕਤੂਬਰ ਨੂੰ ਪੈਣਗੀਆਂ ਵੋਟਾਂ
ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ‘ਤੇ ਹੁਣ ਤੱਕ 277 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਕੱਲ੍ਹ 12 ਸਤੰਬਰ, ਨਾਮਜ਼ਦਗੀ ਦੀ ਆਖ਼ਰੀ ਤਰੀਕ ਹੈ। ਸੂਬੇ ‘ਚ 4 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ 8 ਅਕਤੂਬਰ ਨੂੰ ਨਤੀਜੇ ਐਲਾਨੇ ਜਾਣਗੇ।