ਕਾਂਗਰਸ ਨੇ ਪੰਚਾਇਤੀ ਚੋਣਾਂ 3 ਹਫ਼ਤੇ ਲਈ ਟਾਲਣ ਦੀ ਕੀਤੀ ਮੰਗ || Punjab Panchayat Election

0
71
Congress demanded postponement of panchayat elections for 3 weeks

ਕਾਂਗਰਸ ਨੇ ਪੰਚਾਇਤੀ ਚੋਣਾਂ 3 ਹਫ਼ਤੇ ਲਈ ਟਾਲਣ ਦੀ ਕੀਤੀ ਮੰਗ

ਪੰਜਾਬ ਵਿੱਚ ਕੱਲ੍ਹ ਪੰਚਾਇਤੀ ਚੋਣਾਂ ਹੋਣੀਆਂ ਹਨ ਪਰ ਇਸ ਤੋਂ ਪਹਿਲਾਂ ਹੀ ਪੰਚਾਇਤੀ ਚੋਣਾਂ ਕਾਫੀ ਚਰਚਾਵਾਂ ਵਿੱਚ ਚੱਲ ਰਹੀਆਂ ਹਨ | ਬੁੱਧਵਾਰ ਨੂੰ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਰੀਬ 250 ਪੰਚਾਇਤਾਂ ਦੀਆਂ ਚੋਣਾਂ ‘ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਗਈ ਹੈ। ਪਰ ਇਸੇ ਦੇ ਵਿਚਕਾਰ ਕਾਂਗਰਸ ਨੇ ਫਿਰ ਪੰਚਾਇਤੀ ਚੋਣਾਂ 3 ਹਫ਼ਤੇ ਲਈ ਟਾਲਣ ਦੀ ਮੰਗ ਕਰ ਦਿੱਤੀ ਹੈ | ਦਰਅਸਲ, ਕਾਂਗਰਸ ਨੇ ਵੋਟਿੰਗ ‘ਚ ਫਰਜ਼ੀਵਾੜੇ ਦਾ ਸ਼ੱਕ ਜਤਾਇਆ ਹੈ |

ਪੰਜਾਬ ਵਿੱਚ ਛੁੱਟੀ ਦਾ ਐਲਾਨ

ਇਸ ਸਮੇਂ ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਇਨ੍ਹਾਂ ਵਿੱਚ ਚੋਣਾਂ ਹੋ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਨੰਬਰ ਸ਼ੁਰੂ

ਪੰਚਾਇਤੀ ਚੋਣਾਂ ਲਈ ਰਾਜ ਚੋਣ ਕਮਿਸ਼ਨ ਨੇ ਆਪਣੇ ਦਫ਼ਤਰ ਐਸ.ਸੀ.ਓ. ਨੰਬਰ 49, ਸੈਕਟਰ 17-ਈ, ਚੰਡੀਗੜ੍ਹ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਨੰਬਰ ਸ਼ੁਰੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ‘ਆਪ’ ਨੇਤਾ ਨੂੰ ਬਣਾਇਆ ਬੰਧਕ

ਜਿੱਥੇ ਹਰ ਰੋਜ਼ ਸਵੇਰੇ 8:30 ਤੋਂ ਰਾਤ 9 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ। ਕੰਟਰੋਲ ਰੂਮ ਨਾਲ ਸੰਪਰਕ ਕਰਨ ਲਈ ਲੋਕਾਂ ਨੂੰ ਲੈਂਡਲਾਈਨ ਨੰਬਰ 0172-2771326 ‘ਤੇ ਕਾਲ ਕਰਨੀ ਪਵੇਗੀ। ਇਸ ਤੋਂ ਇਲਾਵਾ ਵਿਭਾਗ ਦੀ ਵੈੱਬਸਾਈਟ ‘ਤੇ ਵੀ ਜਾਣਕਾਰੀ ਅਪਲੋਡ ਕੀਤੀ ਗਈ ਹੈ।

 

 

 

 

 

LEAVE A REPLY

Please enter your comment!
Please enter your name here