ਕਾਂਗਰਸ ਨੂੰ ਲੱਗਿਆ ਵੱਡਾ ਝਟਕਾ , ਦੋ ਹੋਰ ਆਗੂ ਆਪ ‘ਚ ਹੋਏ ਸ਼ਾਮਲ || Latest News || Punjab News
ਜਿੱਥੇ ਇੱਕ ਪਾਸੇ ਲੋਕ ਸਭਾ ਚੋਣਾਂ ਸਿਰ ‘ਤੇ ਹਨ ਉੱਥੇ ਹੀ ਕਾਂਗਰਸ ਨੂੰ ਲਗਾਤਾਰ ਝਟਕਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸਦੇ ਚੱਲਦਿਆਂ ਇਕ ਵਾਰ ਫੇਰ ਮਲੇਰਕੋਟਲਾ ਤੋਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ | ਜਿਸ ਦੇ ਤਹਿਤ ਮਾਲੇਰਕੋਟਲਾ ਦੇ ਵੱਡੇ ਆਗੂ ਅਤੇ ਵਕਫ਼ ਬੋਰਡ ਦੇ ਸਾਬਕਾ ਮੈਂਬਰ ਨਦੀਮ ਅਨਵਰ ਖਾਨ ਨੇ ਪਾਰਟੀ ਛੱਡ ਦਿੱਤੀ ਹੈ । ਨਦੀਮ ਅਨਵਰ ਖਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ । ਸੰਗਰੂਰ ਹਲਕੇ ‘ਚ AAP ਪਾਰਟੀ ਹੋਰ ਵੀ ਮਜ਼ਬੂਤ ਹੋ ਗਈ ਹੈ |
ਪੰਜਾਬ ਵਿੱਚ 1 ਜੂਨ ਨੂੰ ਪੈਣਗੀਆਂ ਵੋਟਾਂ
ਇੰਨਾ ਹੀ ਨਹੀਂ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸੈਬੀ ਖਾਨ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਮੁਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ | ਇਸ ਮੌਕੇ ਮਾਲੇਰਕੋਟਲਾ ਦੇ ਵਿਧਾਇਕ ਜਮੀਲ ਉਰ ਰਹਿਮਾਨ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਪਰ ਇਸ ਤੋਂ ਪਹਿਲਾਂ ਹੀ ਕਾਂਗਰਸ ਨੂੰ ਲਗਾਤਾਰ ਝਟਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |