ਅੰਮ੍ਰਿਤਪਾਲ ਬਾਰੇ MP ਚਰਨਜੀਤ ਚੰਨੀ ਦੇ ਬਿਆਨ ਤੋਂ ਕਾਂਗਰਸ ਨੇ ਕੀਤਾ ਕਿਨਾਰਾ
ਲੋਕ ਸਭਾ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਅੰਮ੍ਰਿਤਪਾਲ ਸਿੰਘ ਬਾਰੇ ਦਿੱਤੇ ਬਿਆਨ ਤੋਂ ਕਾਂਗਰਸ ਨੇ ਦੂਰੀ ਬਣਾ ਲਈ ਹੈ। ਕਾਂਗਰਸ ਵੱਲੋਂ ਇਸ ਬਿਆਨ ਨੂੰ ਨਿੱਜੀ ਬਿਆਨ ਕਰਾਰ ਦਿੱਤਾ ਦਿੱਤਾ ਜਾ ਰਿਹਾ ਹੈ। ਹਾਲਾਂਕਿ ਕਾਂਗਰਸ ਨੇ ਚੰਨੀ ਦੇ ਬਿਆਨ ਦੀ ਨਿੰਦਾ ਨਹੀਂ ਕੀਤੀ ਹੈ। ਪਰ ਚੰਨੀ ਦੇ ਇਸ ਬਿਆਨ ਤੋਂ ਬਾਅਦ ਕਾਂਗਰਸ ਨੂੰ ਕਿਨਾਰਾ ਕਰਦੇ ਹੋਇਆ ਦੇਖਿਆ ਜਾ ਰਿਹਾ ਹੈ।
ਬਿਆਨ ਨੂੰ ਨਿੱਜੀ ਰਾਏ ਕਰਾਰ ਦਿੱਤਾ
ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਚੰਨੀ ਦੇ ਬਿਆਨ ਨੂੰ ਨਿੱਜੀ ਰਾਏ ਕਰਾਰ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ‘ਤੇ ਸਾਂਸਦ ਚੰਨੀ ਵੱਲੋਂ ਦਿੱਤਾ ਗਿਆ ਬਿਆਨ ਉਨ੍ਹਾਂ ਦਾ ਨਿੱਜੀ ਬਿਆਨ ਹੈ। ਇਹ ਬਿਆਨ ਕਿਸੇ ਵੀ ਤਰ੍ਹਾਂ ਕਾਂਗਰਸ ਦੀ ਸਥਿਤੀ ਨੂੰ ਨਹੀਂ ਦਰਸਾਉਂਦਾ ਹੈ।
ਇਹ ਵੀ ਪੜ੍ਹੋ : ਬਹੁ-ਕਰੋੜੀ ਡਰੱਗ ਮਾਮਲੇ ‘ਚ ਮੁਲਜ਼ਮ ਜਗਦੀਸ਼ ਭੋਲਾ ਦੇ ਪਿਤਾ ਦੀ ਹੋਈ ਮੌਤ
ਸਦਨ ਦੀ ਕਾਰਵਾਈ 35 ਮਿੰਟ ਲਈ ਕਰ ਦਿੱਤੀ ਗਈ ਸੀ ਮੁਲਤਵੀ
ਇਸ ਤੋਂ ਇਲਾਵਾ ਲੋਕ ਸਭਾ ਵਿੱਚ ਬਜਟ ਸੈਸ਼ਨ ‘ਤੇ ਚਰਚਾ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਿਚਾਲੇ ਸਦਨ ‘ਵਿੱਚ ਗਰਮਾ-ਗਰਮੀ ਦੇਖਣ ਨੂੰ ਮਿਲੀ ਸੀ । ਜਿਸ ਤੋਂ ਬਾਅਦ ਵਧਦੇ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਕਰੀਬ 35 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ ਸੀ ।