ਕਾਂਗਰਸ ਦੇ ਸੀਨੀਅਰ ਨੇਤਾ ਤੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗ਼ੁਲਾਮ ਨਬੀ ਆਜ਼ਾਦ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਵਿੱਚ ਉਨ੍ਹਾਂ ਕਿਹਾ ਕਿ ਏਆਈਸੀਸੀ ਨੂੰ ਚਲਾਉਣ ਵਾਲੇ ਕੁਝ ਲੋਕਾਂ ਦੇ ਕੰਟਰੋਲ ਹੇਠਲੀ ਕਾਂਗਰਸ ਨੇ ਇੱਛਾ ਸ਼ਕਤੀ ਅਤੇ ਸਮਰੱਥਾ ਗੁਆ ਦਿੱਤੀ ਹੈ।
ਲੀਡਰਸ਼ਿਪ ਨੂੰ ‘ਭਾਰਤ ਜੋੜੋ ਯਾਤਰਾ’ ਸ਼ੁਰੂ ਕਰਨ ਤੋਂ ਪਹਿਲਾਂ ‘ਕਾਂਗਰਸ ਜੋੜੋ ਯਾਤਰਾ’ ਕਰਨੀ ਚਾਹੀਦੀ ਸੀ। ਗੁਲਾਮ ਨਬੀ ਆਜ਼ਾਦ ਨੂੰ ਕਾਂਗਰਸ ਦਾ ਵੱਡਾ ਚਿਹਰਾ ਮੰਨਿਆ ਜਾਂਦਾ ਰਿਹਾ ਹੈ। ਪਿਛਲੇ ਸਮੇਂ ਵਿੱਚ ਉਹ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹਿ ਚੁੱਕੇ ਹਨ।
ਸੋਨੀਆ ਗਾਂਧੀ ਨੂੰ ਦਿੱਤੇ ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਗੁਲਾਮ ਨਬੀ ਆਜ਼ਾਦ ਨੇ ਲਿਖਿਆ, “ਇਸ ਲਈ ਬਹੁਤ ਅਫ਼ਸੋਸ ਅਤੇ ਬਹੁਤ ਭਾਵੁਕ ਦਿਲ ਨਾਲ ਮੈਂ ਭਾਰਤੀ ਰਾਸ਼ਟਰੀ ਕਾਂਗਰਸ ਨਾਲ ਆਪਣੀ ਅੱਧੀ ਸਦੀ ਪੁਰਾਣੀ ਸਾਂਝ ਨੂੰ ਤੋੜਨ ਦਾ ਫੈਸਲਾ ਕੀਤਾ ਹੈ।”
ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਅਸਤੀਫ਼ੇ ਨਾਲ ਸੰਕਟ ‘ਚ ਘਿਰੀ ਪਾਰਟੀ ਨੂੰ ਇਕ ਹੋਰ ਝਟਕਾ ਲੱਗਾ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ 5 ਪੰਨਿਆਂ ਦੀ ਚਿੱਠੀ ‘ਚ ਗੁਲਾਮ ਨਬੀ ਆਜ਼ਾਦ ਨੇ ਸੋਨੀਆ ਗਾਂਧੀ ਨੂੰ ਕਾਰਨ ਦੱਸੇ ਹਨ।