ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਜਲੰਧਰ ਤੋਂ ਕਾਂਗਰਸ ਸਾਂਸਦ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਹੈ। ਉਹ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ ਹੋਏ ਸਨ, ਜਿੱਥੇ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਹ ‘ਭਾਰਤ ਜੋੜੋ ਯਾਤਰਾ’ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਨਾਲ ਸਨ। ਇਸ ਦੌਰਾਨ ਉਨ੍ਹਾਂ ਦੇ ਦਿਲ ਦੀ ਧੜਕਣ ਵੱਧ ਗਈ।
ਰਾਹੁਲ ਗਾਂਧੀ ਵੀ ਯਾਤਰਾ ਛੱਡ ਹਸਪਤਾਲ ਪਹੁੰਚ ਗਏ ਹਨ। ਉਨ੍ਹਾਂ ਦੇ ਦਿਹਾਂਤ ਮਗਰੋਂ ‘ਭਾਰਤ ਜੋੜੋ ਯਾਤਰਾ’ ਨੂੰ ਰੋਕ ਦਿੱਤਾ ਗਿਆ ਹੈ। ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦੁੱਖ ਜਤਾਇਆ ਹੈ।
ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਜੀ ਦੀ ਬੇਵਕਤੀ ਮੌਤ ਦਾ ਬੇਹੱਦ ਦੁੱਖ ਹੋਇਆ..ਪ੍ਵਮਾਤਮਾ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ੇ ..ਵਾਹਿਗੁਰੂ
— Bhagwant Mann (@BhagwantMann) January 14, 2023