ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੰਗਨਾ ਰਣੌਤ ਨੂੰ ਪੁੱਛੇ ਤਿੱਖੇ ਸਵਾਲ || Punjab News

0
85
Congress MP Sukhjinder Singh Randhawa asked sharp questions to Kangana Ranaut

ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੰਗਨਾ ਰਣੌਤ ਨੂੰ ਪੁੱਛੇ ਤਿੱਖੇ ਸਵਾਲ

Punjab News : ਵੀਰਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ ‘ਤੇ ਭਾਜਪਾ ਦੀ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ CISF ਦੀ ਇੱਕ ਮਹਿਲਾ ਕਰਮਚਾਰੀ ਨੇ ਥੱਪੜ ਮਾਰ ਦਿੱਤਾ ਸੀ । ਜਿਸ ਤੋਂ ਬਾਅਦ  ਇਸ ਮਾਮਲੇ ਵਿੱਚ ਮੁਹਾਲੀ ਪੁਲਿਸ ਨੇ ਮੁਲਜ਼ਮ ਕੁਲਵਿੰਦਰ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਕੁਲਿਵੰਦਰ ਖਿਲਾਫ ਏਅਰਪੋਰਟ ਥਾਣੇ ਵਿੱਚ ਆਈਪੀਸੀ ਦੀ ਧਾਰਾ 323 ਅਤੇ 341 ਦੇ ਤਹਿਤ ਕਾਰਵਾਈ ਕੀਤੀ ਗਈ ਹੈ।

ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੰਗਨਾ ਰਣੌਤ ਨੂੰ ਤਿੱਖੇ ਸਵਾਲ ਪੁੱਛੇ ਹਨ। ਉਨ੍ਹਾਂ ਆਖਿਆ ਕਿ ਪੰਜਾਬੀਆਂ ਨੂੰ ਵਾਰ-ਵਾਰ ਅੱਤਵਾਦੀ ਅਤੇ ਮਾੜੀ ਸ਼ਬਦਾਵਲੀ ਮੋਲਣ ਵਾਲੀ ਇਹ ਔਰਤ ਅੱਤਵਾਦ ਵੇਲੇ ਕਿਥੇ ਸੀ। ਉਸ ਵੇਲੇ ਭਾਜਪਾ ਕਿੱਥੇ ਸੀ। ਉਸ ਵੇਲੇ ਸੈਂਕੜੇ ਕਾਂਗਰਸੀਆਂ ਨੇ ਕੁਰਬਾਨੀਆਂ ਦਿੱਤੀਆਂ ਸਨ।

ਇਹ ਵੀ ਪੜ੍ਹੋ : ਨਸ਼ੇ ਦੀ ਓਵਰਡੋਜ ਕਾਰਨ ਨੌਜਵਾਨ ਦੀ ਹੋਈ ਮੌ.ਤ

ਕੰਗਨਾ ਰਣੌਤ ਨੇ ਪੂਰੇ ਪੰਜਾਬ ਨੂੰ ਕਿਹਾ ਅੱਤਵਾਦੀ

ਦਿੱਲੀ ਵਿਚ ਕਾਂਗਰਸ ਦੀ ਮੀਟਿੰਗ ‘ਚ ਸ਼ਾਮਲ ਹੋਣ ਆਏ ਰੰਧਾਵਾ ਨੇ ਕਿਹਾ ਕਿ ਜੇ ਕੋਈ ਸੁਰੱਖਿਆ ਜਾਂਚ ਦੌਰਾਨ ਕਿਸੇ ਨੂੰ ਥੱਪੜ ਮਾਰਦਾ ਹੈ ਤਾਂ ਮੈਂ ਇਸ ਦਾ ਸਮਰਥਨ ਨਹੀਂ ਕਰਦਾ। ਅਜਿਹਾ ਨਹੀਂ ਹੋਣਾ ਚਾਹੀਦਾ ਪਰ ਬਾਅਦ ਵਿੱਚ ਕੰਗਨਾ ਰਣੌਤ ਨੇ ਪੂਰੇ ਪੰਜਾਬ ਨੂੰ ਅੱਤਵਾਦੀ ਕਿਹਾ। ਰੰਧਾਵਾ ਨੇ ਕਿਹਾ ਕਿ ਮੈਂ ਕੰਗਨਾ ਨੂੰ ਕਹਿਣਾ ਚਾਹੁੰਦਾ ਹਾਂ ਕਿ ਪਹਿਲਾਂ ਸੋਚੋ ਅਤੇ ਫਿਰ ਬੋਲੋ, ਅਸੀਂ ਪੰਜਾਬੀਆਂ ਨੇ ਇਸ ਦੇਸ਼ ਨੂੰ ਆਜ਼ਾਦੀ ਦਿਵਾਉਣ ਲਈ ਆਪਣਾ ਖੂਨ ਵਹਾਇਆ ਹੈ। ਸਾਨੂੰ ਨਹੀਂ ਪਤਾ ਕਿ ਉਹ ਉਸ ਸਮੇਂ ਕਿੱਥੇ ਸੀ ਜਾਂ ਭਾਜਪਾ ਕਿੱਥੇ ਸੀ…ਉਸ ਨੇ ਜੋ ਕਿਹਾ ਉਹ ਗਲਤ ਹੈ ਅਤੇ ਸੰਸਦ ਵਿੱਚ ਜਵਾਬ ਦਿੱਤਾ ਜਾਵੇਗਾ।

 

 

 

LEAVE A REPLY

Please enter your comment!
Please enter your name here