ਕਾਂਗਰਸ ਨੇ ਫਿਰੋਜਪੁਰ ਤੋਂ ਐਲਾਨਿਆ ਆਪਣਾ ਉਮੀਦਵਾਰ
ਲੋਕ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਵੱਲੋਂ ਆਪਣੇ-ਆਪਣੇ ਉਮੀਦਵਾਰ ਐਲਾਨੇ ਜਾ ਰਹੇ ਹਨ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਫਿਰੋਜਪੁਰ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ।
ਇਹ ਵੀ ਪੜ੍ਹੋ: ਮਾਸੂਮ ਨੇ ਮੋਬਾਇਲ ਟੁੱਟ ਜਾਣ ਕਾਰਨ ਚੁੱਕਿਆ ਖੌਫਨਾਕ ਕਦਮ || Latest News
ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜਪੁਰ ਤੋਂ ਉਮੀਦਵਾਰ ਐਲਾਨਿਆਂ ਹੈ। ਅਕਾਲੀ ਦਲ ਦੇ ਗੜ੍ਹ ਵਿੱਚ ਕਾਂਗਰਸ ਨੇ ਅਕਾਲੀ ਦਲ ਦੇ ਪੁਰਾਣੇ ਚਿਹਰੇ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦਿੱਤੀ ਹੈ।
ਜਿਕਰਯੋਗ ਹੈ ਕਿ ਘੁਬਾਇਆ ਸਾਲ 2021 ਵਿੱਚ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਟਿਕਟ ਅਨਾਊਂਸ ਹੋਣ ਤੋਂ ਪਹਿਲਾਂ ਹੀ ਸ਼ੇਰ ਸਿੰਘ ਘੁਬਾਇਆ ਨੇ ਹਲਕੇ ਵਿੱਚ ਚੋਣ ਪ੍ਰਚਾਰ ਸ਼ੁਰੂ ਕੀਤਾ ਹੋਇਆ ਸੀ।