ਨਸ਼ਾ ਤਸਕਰੀ ‘ਚ ਫੜਿਆ ਕਾਂਸਟੇਬਲ
ਅੰਮ੍ਰਿਤਸਰ ਪੁਲਿਸ ਨੇ ਪੰਜਾਬ ਪੁਲਿਸ ਦੇ ਇੱਕ ਹੌਲਦਾਰ ਕੋਲੋਂ ਕਰੋੜਾਂ ਰੁਪਏ ਦੀ ਦੋ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਕਾਂਸਟੇਬਲ ਮੁਹਾਲੀ ਵਿੱਚ ਤਾਇਨਾਤ ਹੈ ਅਤੇ ਅੰਮ੍ਰਿਤਸਰ ਦਾ ਵਸਨੀਕ ਹੈ। ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਥਾਣਾ ਸੀ ਡਵੀਜ਼ਨ ਦੀ ਪੁਲਸ ਨੇ ਕਾਂਸਟੇਬਲ ਲਵਪ੍ਰੀਤ ਸਿੰਘ ਉਰਫ ਲਵ ਨੂੰ ਗ੍ਰਿਫਤਾਰ ਕਰ ਲਿਆ ਹੈ।
ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 14 ਕਰੋੜ ਰੁਪਏ
ਲਵਪ੍ਰੀਤ ਸਿੰਘ ਕੋਲੋਂ ਦੋ ਕਿੱਲੋ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਅੰਤਰਰਾਸ਼ਟਰੀ ਕੀਮਤ 14 ਕਰੋੜ ਰੁਪਏ ਹੈ। ਲਵਪ੍ਰੀਤ ਸਿੰਘ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਟਪਿਆਲਾ ਦਾ ਰਹਿਣ ਵਾਲਾ ਹੈ, ਜਦਕਿ ਉਸ ਦਾ ਹਾਲ ਦੀ ਘੜੀ ਮੋਹਾਲੀ ਦੇ ਰਾਇਲ ਪਲਾਜ਼ਾ ਥਾਣਾ ਸਿਟੀ ਕੁਰਾਲੀ ਵਿਖੇ ਹੈ।
ਦਿੱਲੀ ‘ਚ ਵਧਦੇ ਪ੍ਰਦੂਸ਼ਣ ਕਾਰਨ 25 ਫਰਵਰੀ ਤੱਕ ਬਦਲਿਆ ਦਫਤਰਾਂ ਦਾ ਸਮਾਂ || Delhi News
ਫਿਲਹਾਲ ਪੁਲਿਸ ਵੱਲੋਂ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਲਵਪ੍ਰੀਤ ਨੂੰ ਅੰਮ੍ਰਿਤਸਰ ਸ਼ਹਿਰ ਦੇ ਥਾਣਾ ਸੀ ਡਵੀਜ਼ਨ ਦੇ ਖੇਤਰ ਤੋਂ ਫੜਿਆ ਗਿਆ ਹੈ। ਉਸ ਦੇ ਪਿਛੜੇ ਅਤੇ ਅਗਾਂਹਵਧੂ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਵੀ ਦੇਖਿਆ ਜਾ ਰਿਹਾ ਹੈ ਕਿ ਉਸ ਦੇ ਹੋਰ ਕਿਹੜੇ-ਕਿਹੜੇ ਸਾਥੀ ਇਸ ਵਿਚ ਉਸ ਦਾ ਸਾਥ ਦੇ ਰਹੇ ਸਨ। ਅੰਮ੍ਰਿਤਸਰ ‘ਚ ਆਪਣਾ ਘਰ ਅਤੇ ਮੋਹਾਲੀ ‘ਚ ਡਿਊਟੀ ਹੋਣ ਕਾਰਨ ਲਵਪ੍ਰੀਤ ਸਿੰਘ ਦੇ ਦੋਵੇਂ ਸਥਾਨਾਂ ‘ਤੇ ਲਿੰਕ ਚੈੱਕ ਕੀਤੇ ਜਾ ਰਹੇ ਹਨ। ਫਿਲਹਾਲ ਦੋਸ਼ੀਆਂ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।