ਅਦਰਕ ਸਾਡੀ ਸਿਹਤ ਲਈ ਬਹੁਤ ਹੀ ਚੰਗਾ ਮੰਨਿਆ ਜਾਂਦਾ ਹੈ। ਅਦਰਕ ਸਾਡੇ ਸਾਰਿਆਂ ਦੀ ਰਸੋਈ ਘਰ ‘ਚ ਇਸਤੇਮਾਲ ਹੋਣ ਵਾਲਾ ਮਸਾਲਾ ਹੈ। ਇਸ ‘ਚ ਕਾਪਰ ਅਤੇ ਮੈਗਨੀਜ਼ ਵਰਗੇ ਤੱਤ ਪਾਏ ਜਾਂਦੇ ਹਨ। ਸਰਦੀ ਦੇ ਮੌਸਮ ‘ਚ ਇਸ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ, ਕਿਉਂਕਿ ਇਸ ਦੀ ਤਾਸੀਰ ਗਰਮ ਹੁੰਦੀ ਹੈ। ਅਦਰਕ ਜਿਥੇ ਖਾਣੇ ਦਾ ਸੁਆਦ ਵਧਾਉਂਦਾ ਹੈ ਉਥੇ ਇਹ ਸਿਹਤ ਲਈ ਵੀ ਫ਼ਾਇਦੇਮੰਦ ਹੈ। ਅਦਰਕ ਦੇ ਸੇਵਨ ਨਾਲ ਬਹੁਤ ਸਾਰੇ ਫਾਇਦੇ ਮਿਲਦੇ ਹਨ।

ਪੇਟ ਦੀ ਗੈਸ : ਗਲਤ ਖਾਣ-ਪੀਣ ਕਰਕੇ ਪੇਟ ‘ਚ ਗੈਸ ਦੀ ਪ੍ਰੇਸ਼ਾਨੀ ਹੋ ਸਕਦੀ ਹੈ। ਇਸ ਲਈ 125 ਗ੍ਰਾਮ ਅਦਰਕ  ਅਤੇ 250 ਗ੍ਰਾਮ ਤਿਲ ਦੇ ਲੱਡੂ ਬਣਾ ਲਓ। ਰੋਜ਼ਾਨਾ ਇਕ ਲੱਡੂ ਦਾ ਸੇਵਨ ਗਰਮ ਦੁੱਧ ਨਾਲ ਕਰਨ ਨਾਲ ਢਿੱਡ ਨਾਲ ਜੁੜੀਆ ਸਾਰੀਆਂ ਪਰੇਸ਼ਾਨੀਆਂ ਤੋਂ ਆਰਾਮ ਮਿਲਦਾ ਹੈ।

ਦਸਤ : ਦਸਤ ਹੋਣ ‘ਤੇ 100 ਗ੍ਰਾਮ ਅਦਰਕ , 3 ਛੋਟੇ ਚਮਚ ਲੂਣ, 4 ਚਮਚ ਭੁੰਨਿਆ ਹੋਇਆ ਜੀਰਾ ਪਾਊਡਰ, ਇਨ੍ਹਾਂ ਸਾਰਿਆਂ ਨੂੰ ਮਿਲਾ ਕੇ ਚੂਰਨ ਤਿਆਰ ਕਰ ਲਓ। ਖਾਣਾ ਖਾਣ ਤੋਂ ਬਾਅਦ ਇਸ ਚੂਰਨ ਨੂੰ ਇਕ ਚਮਚ ਪਾਣੀ ਨਾਲ ਖਾਣ ਨਾਲ ਰਾਹਤ ਮਿਲਦੀ ਹੈ।

ਕੰਨ ਦਰਦ : ਅੱਧਾ ਚਮਚ ਸਰ੍ਹੋਂ ਦੇ ਤੇਲ ਅਤੇ 2-3 ਬੂੰਦਾ ਅਦਰਕ ਦਾ ਰਸ ਮਿਲਾ ਕੇ ਕੰਨ ‘ਚ ਪਾਓ। ਇਸ ਨਾਲ ਦਰਦ ਠੀਕ ਹੋ ਜਾਵੇਗਾ।

ਪੇਟ ਦੇ ਕੀੜੇ : ਅੱਧਾ ਚਮਚ ਅਦਰਕ ਦਾ ਰਸ 1 ਕੱਪ ਗਰਮ ਪਾਣੀ ਨਾਲ ਮਿਲਾ ਕੇ ਸਵੇਰੇ ਖਾਲੀ ਢਿੱਡ ਪੀਓ। ਅਜਿਹਾ ਕਰਨ ਨਾਲ ਪੇਟ ਦੇ ਕੀੜੇ ਮਰ ਜਾਂਦੇ ਹਨ।

ਮੂੰਹ ਦੀ ਬਦਬੂ : 1 ਚਮਚ ਅਦਰਕ ਦਾ ਰਸ 1 ਕੱਪ ਗਰਮ ਪਾਣੀ ‘ਚ ਪਾ ਕੇ ਮਿਕਸ ਕਰ ਲਓ। ਇਸ ਪਾਣੀ ਨਾਲ ਕੁਰਲੀ ਕਰਨ ਨਾਲ ਮੂੰਹ ਦੀ ਬਦਬੂ ਦੂਰ ਹੋ ਜਾਂਦੀ ਹੈ।

ਕਬਜ਼ ਦੂਰ ਕਰੇ : ਅਦਰਕ ਦਾ ਛੋਟਾ ਜਿਹਾ ਟੁਕੜਾ ਅਤੇ ਗੁੜ ਦੋਹਾਂ ਨੂੰ ਸਵੇਰੇ-ਸ਼ਾਮ ਇਕੱਠੇ ਚਬਾਓ। ਇਸ ਨਾਲ ਕਬਜ਼, ਢਿੱਡ ਦੀ ਗੈਸ ਅਤੇ ਬਦਹਜ਼ਮੀ ਤੋਂ ਰਾਹਤ ਮਿਲੇਗੀ।

ਜ਼ੁਕਾਮ : ਜ਼ੁਕਾਮ ਹੋਣ ‘ਤੇ 1 ਚਮਚ ਸ਼ੁਧ ਦੇਸੀ ਘਿਓ ‘ਚ ਥੋੜ੍ਹਾ ਜਿਹਾ ਅਦਰਕ ਪਾ ਕੇ ਭੁੰਨ ਲਓ। ਫਿਰ ਇਸ ‘ਚ ਪੀਸੇ ਹੋਏ 4 ਦਾਣੇ ਕਾਲੀ ਮਿਰਚ ਅਤੇ 2 ਲੌਂਗ ਪਾ ਦਿਓ। ਚੁਟਕੀ ਭਰ ਲੂਣ ਮਿਲਾ ਕੇ ਰਾਤ ਨੂੰ ਸੌਣ ਤੋਂ ਪਹਿਲਾਂ ਇਸ ਦਾ ਸੇਵਨ ਕਰੋ ਅਤੇ ਬਾਅਦ ‘ਚ ਗਰਮ ਦੁੱਧ ਪੀ ਲਓ।

ਗਠੀਏ ਦੇ ਦਰਦ ਤੋਂ ਛੁਟਕਾਰਾ : ਅਦਰਕ ‘ਚ ਬਹੁਤ ਸਾਰੇ ਗੁਣ ਹੁੰਦੇ ਹਨ ਜੋ ਜੋੜਾਂ ਦੇ ਦਰਦ ਤੋਂ ਛੁਟਕਾਰਾ ਪਾਉਣ ‘ਚ ਸਾਡੀ ਸਹਾਇਤਾ ਕਰਦਾ ਹੈ। ਅਦਰਕ ਖਾਣ ਨਾਲ ਜਾਂ ਇਸ ਦਾ ਲੇਪ ਲਗਾਉਣ ਨਾਲ ਦਰਦ ਖਤਮ ਹੁੰਦਾ ਹੈ। ਇਸ ਦਾ ਲੇਪ ਲਗਾਉਣ ਲਈ ਅਦਰਕ ਨੂੰ ਚੰਗੀ ਤਰ੍ਹਾਂ ਪੀਸ ਲਓ। ਉਸ ‘ਚ ਹਲਦੀ ਮਿਲਾ ਲਓ। ਇਸ ਪੇਸਟ ਨੂੰ ਦਿਨ ‘ਚ 2 ਬਾਰ ਲਗਾਓ। ਕੁਝ ਹੀ ਦਿਨਾਂ ‘ਚ ਫਰਕ ਨਜ਼ਰ ਆਉਣ ਲੱਗੇਗਾ।

LEAVE A REPLY

Please enter your comment!
Please enter your name here