ਫਾਜ਼ਿਲਕਾ ਦੇ ਜਾਟੀਆਂ ਇਲਾਕੇ ‘ਚ ਪਿਛਲੇ ਕੁਝ ਦਿਨਾਂ ਤੋਂ ਘਰਾਂ ‘ਚ ਦੂਸ਼ਿਤ ਪੀਣ ਵਾਲੇ ਪਾਣੀ ਦੀ ਸਪਲਾਈ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਦੂਜੇ ਪਾਸੇ ਇਲਾਕੇ ਦੇ ਲੋਕਾਂ ‘ਚ ਬੀਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ ਕੜਾਕੇ ਦੀ ਗਰਮੀ ਵਿੱਚ ਪਾਣੀ ਨਾ ਮਿਲਣ ਕਾਰਨ ਪ੍ਰੇਸ਼ਾਨ ਹਨ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਹ ਕਈ ਵਾਰ ਪ੍ਰਸ਼ਾਸਨ ਨੂੰ ਅਪੀਲ ਕਰ ਚੁੱਕੇ ਹਨ ਪਰ ਕੋਈ ਸੁਣਵਾਈ ਨਹੀਂ ਹੋਈ।
ਘਰਾਂ ਚ ਦੂਸ਼ਿਤ ਪਾਣੀ ਹੋ ਰਿਹਾ ਹੈ ਸਪਲਾਈ
ਜਾਣਕਾਰੀ ਦਿੰਦਿਆਂ ਮੁਹੱਲਾ ਨਿਵਾਸੀ ਅਸ਼ੋਕ ਕੁਮਾਰ, ਰਾਣੀ, ਸ਼ੀਲਾ ਰਾਣੀ ਅਤੇ ਹੋਰਨਾਂ ਨੇ ਦੱਸਿਆ ਕਿ ਪਿਛਲੇ 4-5 ਦਿਨਾਂ ਤੋਂ ਉਨ੍ਹਾਂ ਦੇ ਘਰਾਂ ਨੂੰ ਪੀਣ ਵਾਲੇ ਪਾਣੀ ਲਈ ਦੂਸ਼ਿਤ ਪਾਣੀ ਸਪਲਾਈ ਹੋ ਰਿਹਾ ਹੈ, ਇਸ ਸਬੰਧੀ ਉਹ ਕਈ ਵਾਰ ਸਥਾਨਕ ਕੌਂਸਲਰ ਅਤੇ ਪ੍ਰਸ਼ਾਸਨ ਤੱਕ ਪਹੁੰਚ ਕਰ ਚੁੱਕੇ ਹਨ ਸਮੱਸਿਆ ਹੱਲ ਕਰਨ ਦੀਆਂ ਮੰਗਾਂ ਕੀਤੀਆਂ ਗਈਆਂ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ।
ਸਰਕਾਰ ਤੋਂ ਪਾਣੀ ਦੀ ਸਮੱਸਿਆ ਦਾ ਹੱਲ ਕਰਨ ਦੀ ਕੀਤੀ ਮੰਗ
ਇਲਾਕਾ ਵਾਸੀਆਂ ਨੇ ਸਰਕਾਰੀ ਪ੍ਰਸ਼ਾਸਨ ਖਿਲਾਫ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਦੇ ਇਲਾਕੇ ਵਿੱਚ ਅਜਿਹੇ ਗੰਦੇ ਪਾਣੀ ਦੀ ਸਪਲਾਈ ਕਰਕੇ ਉਨ੍ਹਾਂ ਨੂੰ ਮਾਰਨਾ ਚਾਹੁੰਦੀ ਹੈ, ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਮਿਲਣ ਕਾਰਨ ਵੱਡੀ ਸਮੱਸਿਆ ਬਣ ਗਈ ਹੈ ਇਸ ਦੌਰਾਨ ਘਰਾਂ ਦੇ ਕੰਮ ਨਾ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ, ਜਿਸ ਕਾਰਨ ਲੋਕਾਂ ਨੇ ਪ੍ਰਸ਼ਾਸਨ ਤੇ ਸਰਕਾਰ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਕਰਨ ਦੀ ਮੰਗ ਕੀਤੀ ਹੈ।
ਜਲਦੀ ਹੱਲ ਕਰਨ ਦਾ ਭਰੋਸਾ
ਦੂਜੇ ਪਾਸੇ ਨਗਰ ਕੌਂਸਲ ਦੇ ਈਓ ਮੰਗਤ ਰਾਮ ਨੇ ਕਿਹਾ ਕਿ ਇਹ ਸਮੱਸਿਆ ਉਨ੍ਹਾਂ ਦੇ ਧਿਆਨ ਵਿੱਚ ਆਈ ਹੈ ਅਤੇ ਉਹ ਇਸ ਨੂੰ ਨਗਰ ਕੌਂਸਲ ਦੀ ਟੀਮ ਨੂੰ ਭੇਜ ਰਹੇ ਹਨ ਤਾਂ ਜੋ ਮਾਮਲੇ ਦੀ ਜਾਂਚ ਕਰਕੇ ਜਲਦੀ ਹੱਲ ਕੀਤਾ ਜਾ ਸਕੇ।