ਕੰਗਣਾ ਦੀ ਫਿਲਮ ‘ਐਮਰਜੰਸੀ’ ‘ਤੇ ਹੋਇਆ ਵਿਵਾਦ , MP ਸਰਬਜੀਤ ਸਿੰਘ ਖਾਲਸਾ ਨੇ ਪ੍ਰਗਟਾਇਆ ਸਖ਼ਤ ਇਤਰਾਜ਼ || Punjab Update

0
84
Controversy over Kangana's film 'Emergency', MP Sarabjit Singh Khalsa expressed strong objection

ਕੰਗਣਾ ਦੀ ਫਿਲਮ ‘ਐਮਰਜੰਸੀ’ ‘ਤੇ ਹੋਇਆ ਵਿਵਾਦ , MP ਸਰਬਜੀਤ ਸਿੰਘ ਖਾਲਸਾ ਨੇ ਪ੍ਰਗਟਾਇਆ ਸਖ਼ਤ ਇਤਰਾਜ਼

ਮਸ਼ਹੂਰ ਅਦਾਕਾਰਾ ਅਤੇ MP ਕੰਗਣਾ ਰਣੌਤ ਦੀ ਨਵੀਂ ਫਿਲਮ ‘ਐਮਰਜੈਂਸੀ’ ਵਿਵਾਦਾਂ ਵਿਚ ਘਿਰ ਗਈ ਹੈ। ਫਰੀਦਕੋਟ ਤੋਂ MP ਸਰਬਜੀਤ ਸਿੰਘ ਖਾਲਸਾ ਨੇ ਇਸ ‘ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।

ਫਿਲਮ ਵਿਚ ਸਿੱਖਾਂ ਨੂੰ ਗਲਤ ਢੰਗ ਨਾਲ ਕੀਤਾ ਗਿਆ ਪੇਸ਼

MP ਭਾਈ ਸਰਬਜੀਤ ਸਿੰਘ ਖਾਲਸਾ ਮਲੋਆ ਨੇ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਕਿ ਫਿਲਮ ਵਿਚ ਸਿੱਖਾਂ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸ ਨਾਲ ਸਮਾਜ ਅੰਦਰ ਅਮਨ-ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਖਦਸ਼ਾ ਹੈ। ਜੇਕਰ ਇਸ ਫਿਲਮ ਅੰਦਰ ਸਿੱਖਾਂ ਨੂੰ ਵੱਖਵਾਦੀ ਜਾਂ ਦਹਿਸ਼ਤਗਰਦ ਵਜੋਂ ਫਿਲਮਾਇਆ ਗਿਆ ਹੈ ਤਾਂ ਇਹ ਇਕ ਗਹਿਰੀ ਸਾਜ਼ਿਸ਼ ਹੈ। ਸਿੱਖਾਂ ਪ੍ਰਤੀ ਹੋਰਨਾਂ ਕੌਮਾਂ ਅੰਦਰ ਨਫਰਤ ਪੈਦਾ ਕਰਨ ਲਈ ਇਹ ਫਿਲਮ ਇਕ ਮਨੋਵਿਗਿਆਨਕ ਹਮਲਾ ਹੈ ਜਿਸ ਉੱਪਰ ਸਰਕਾਰ ਨੂੰ ਅਗਾਊਂ ਨੋਟਿਸ ਲੈਂਦਿਆਂ ਰੋਕ ਲਗਾਉਣੀ ਚਾਹੀਦੀ ਹੈ।

ਫਿਲਮ ਸਿੱਖਾਂ ਪ੍ਰਤੀ ਨਫਰਤ ਫੈਲਾਉਣ ਦਾ ਕਰੇਗੀ ਕੰਮ

MP ਭਾਈ ਖਾਲਸਾ ਨੇ ਕਿਹਾ ਕਿ ਦੇਸ਼ ਅੰਦਰ ਸਿੱਖਾਂ ਉੱਪਰ ਨਫਰਤੀ ਹਮਲੇ ਹੋਣ ਦੀਆਂ ਖਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਅਜਿਹੇ ਵਿਚ ਇਹ ਫਿਲਮ ਸਿੱਖਾਂ ਪ੍ਰਤੀ ਨਫਰਤ ਫੈਲਾਉਣ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਇਸ ਦੇਸ਼ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਜਿਨ੍ਹਾਂ ਨੂੰ ਫਿਲਮਾਂ ਰਾਹੀਂ ਪੂਰੀ ਤਰ੍ਹਾਂ ਉਜਾਗਰ ਨਹੀਂ ਕੀਤਾ ਗਿਆ ਪ੍ਰੰਤੂ ਸਿੱਖਾਂ ਨੂੰ ਬਦਨਾਮ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਅੰਦਰ ਭਾਈਚਾਰਕ ਸਾਂਝ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਇਤਰਾਜਯੋਗ ਫਿਲਮਾਂ ਜਾਂ ਗੀਤਾਂ ਉੱਪਰ ਪਾਬੰਦੀ ਲੱਗਣੀ ਚਾਹੀਦੀ ਹੈ। ਉਨ੍ਹਾਂ ਸਮਾਜ ਅੰਦਰ ਸਦਭਾਵਨਾ ਤੇ ਸ਼ਾਂਤੀ ਕਾਇਮ ਰੱਖਣ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਉਹ ਸਮਾਜ ਵਿਰੋਧੀ ਕਾਰਵਾਈਆਂ ਰੋਕਣ ਲਈ ਹਮੇਸ਼ਾ ਦ੍ਰਿੜ੍ਹ ਹਨ।

ਇਹ ਵੀ ਪੜ੍ਹੋ : ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ, ਮ੍ਰਿਤਕਾ ਦੇ ਪਰਿਵਾਰ ਨੇ ਸਹੁਰਿਆਂ ‘ਤੇ ਲਗਾਏ ਇਲਜ਼ਾਮ

ਦਰਅਸਲ , ਇਸ ਫਿਲਮ ਵਿੱਚ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਵੀ ਪ੍ਰਦਰਸ਼ਿਤ ਕੀਤਾ ਗਿਆ ਹੈ, ਜਿਸਨੂੰ ਖਾਲਿਸਤਾਨੀ ਸਮਰਥਕਾਂ ਦੁਆਰਾ ਸੰਤ ਮੰਨਿਆ ਜਾਂਦਾ ਹੈ ਭਾਵੇਂ ਕਿ ਭਾਰਤ ਸਰਕਾਰ ਨੇ ਉਸਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਫਿਲਮ ਬਲਿਊ ਸਟਾਰ ਓਪਰੇਸ਼ਨ ਦੇ ਆਲੇ-ਦੁਆਲੇ ਵੀ ਘੁੰਮਦੀ ਹੈ, ਜੋ ਭਿੰਡਰਾਂਵਾਲਾ ਨੂੰ ਖਤਮ ਕਰਨ ਲਈ ਸ਼ੁਰੂ ਕੀਤਾ ਗਿਆ ਸੀ।

 

 

 

 

 

 

 

LEAVE A REPLY

Please enter your comment!
Please enter your name here