ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸਰਗਰਮ ਮਾਮਲਿਆਂ ਦੀ ਗਿਣਤੀ 3976 ਤੱਕ ਪਹੁੰਚ ਗਈ। ਸਿਹਤ ਵਿਭਾਗ ਦੀ ਵੈੱਬਸਾਈਟ ਦੇ ਅਨੁਸਾਰ, 10 ਦਿਨਾਂ ਵਿੱਚ ਕੇਸ 15 ਗੁਣਾ ਵਧੇ ਹਨ। ਕੇਰਲ ਵਿੱਚ ਸਭ ਤੋਂ ਵੱਧ 1435 ਮਾਮਲੇ ਹਨ। ਸਰਗਰਮ ਮਾਮਲਿਆਂ ਦੇ ਮਾਮਲੇ ਵਿੱਚ ਮਹਾਰਾਸ਼ਟਰ ਦੂਜੇ ਸਥਾਨ ‘ਤੇ ਹੈ। ਇੱਥੇ 506 ਮਰੀਜ਼ ਹਨ।
ਲੁਧਿਆਣਾ ਉਪ ਚੋਣ ਨਾਮਜ਼ਦਗੀ ਦਾ ਅੱਜ ਆਖਰੀ ਦਿਨ
ਕੋਰੋਨਾ ਕਾਰਨ ਜਾਨ ਗਵਾਉਣ ਵਾਲਿਆਂ ਦੀ ਗਿਣਤੀ 34 ਤੱਕ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਵਿੱਚ 6 ਮੌਤਾਂ ਹੋਈਆਂ ਹਨ। ਸੋਮਵਾਰ ਨੂੰ ਅਹਿਮਦਾਬਾਦ ਵਿੱਚ ਇੱਕ 18 ਸਾਲਾ ਗਰਭਵਤੀ ਕੁੜੀ ਅਤੇ ਇੱਕ 47 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ ਹੋ ਗਈ। ਇਸ ਤੋਂ ਪਹਿਲਾਂ ਐਤਵਾਰ ਨੂੰ ਦਿੱਲੀ ਵਿੱਚ ਇੱਕ 22 ਸਾਲਾ ਕੁੜੀ ਅਤੇ ਤਾਮਿਲਨਾਡੂ ਵਿੱਚ ਇੱਕ 25 ਸਾਲਾ ਮੁੰਡੇ ਦੀ ਕੋਰੋਨਾ ਨਾਲ ਮੌਤ ਹੋ ਗਈ ਸੀ।
ਇਸਤੋਂ ਇਲਾਵਾ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਕਰਨਾਟਕ ਸਰਕਾਰ ਨੇ ਇੱਕ ਜਨਤਕ ਸਲਾਹ ਜਾਰੀ ਕੀਤੀ ਹੈ। ਇਸ ਵਿੱਚ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣ, ਸਰੀਰਕ ਦੂਰੀ ਬਣਾਈ ਰੱਖਣ ਅਤੇ ਸਫਾਈ ਦਾ ਖਾਸ ਧਿਆਨ ਰੱਖਣ ਦੀ ਅਪੀਲ ਕੀਤੀ ਗਈ। ਬੁਖਾਰ, ਖੰਘ, ਛਾਤੀ ਵਿੱਚ ਦਰਦ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਦੀ ਸੂਰਤ ਵਿੱਚ, ਲੋਕਾਂ ਨੂੰ ਤੁਰੰਤ ਟੈਸਟ ਕਰਵਾਉਣ ਲਈ ਕਿਹਾ।
ਦੱਸ ਦਈਏ ਕਿ ਕੇਦਰੀ ਸਿਹਤ ਅਤੇ ਆਯੂਸ਼ ਰਾਜ ਮੰਤਰੀ ਪ੍ਰਤਾਪਰਾਓ ਜਾਧਵ ਨੇ ਕਿਹਾ – ਸਿਹਤ ਵਿਭਾਗ ਅਤੇ ਆਯੂਸ਼ ਮੰਤਰਾਲਾ ਪੂਰੀ ਤਰ੍ਹਾਂ ਚੌਕਸ ਹੈ। ਅਸੀਂ ਸਾਰੇ ਰਾਜਾਂ ਦੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਾਂ। ਅਸੀਂ ਸਬੰਧਤ ਸਕੱਤਰਾਂ ਅਤੇ ਮੰਤਰੀਆਂ ਨਾਲ ਗੱਲ ਕੀਤੀ ਹੈ।
ਨਾਲ਼ ਹੀ ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਕੋਵਿਡ ਲਹਿਰਾਂ ਦੌਰਾਨ ਬਣਾਏ ਗਏ ਆਕਸੀਜਨ ਪਲਾਂਟ, ਆਈਸੀਯੂ ਬੈੱਡ ਆਦਿ ਦੀ ਸਮੀਖਿਆ ਕੀਤੀ ਗਈ ਹੈ। ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।