ਚੰਡੀਗੜ੍ਹ ਵਿੱਚ ਕੋਰੋਨਾ ਇਨਫੈਕਸ਼ਨ ਕਾਰਨ ਪਹਿਲੀ ਮੌਤ ਹੋਈ ਹੈ। ਇਥੇ ਇੱਕ 40 ਸਾਲਾ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਸੰਕਰਮਿਤ ਵਿਅਕਤੀ ਨੂੰ ਸਾਹ ਲੈਣ ਵਿੱਚ ਮੁਸ਼ਕਲ ਆਉਣ ਕਾਰਨ 3 ਦਿਨ ਪਹਿਲਾਂ ਚੰਡੀਗੜ੍ਹ GMCH-32 ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ। ਜਦੋਂ ਉਸਦੀ ਹਾਲਤ ਵਿੱਚ ਸੁਧਾਰ ਨਹੀਂ ਹੋਇਆ, ਤਾਂ ਡਾਕਟਰਾਂ ਨੇ ਉਸਦਾ ਕੋਵਿਡ ਟੈਸਟ ਕਰਵਾਇਆ, ਜਿਸਦੀ ਰਿਪੋਰਟ ਪਾਜ਼ੀਟਿਵ ਆਈ। ਮਰੀਜ ਨੇ ਅੱਜ ਦਮ ਤੋੜ ਦਿੱਤਾ।
ਆਈਪੀਐਲ ਐਲੀਮੀਨੇਟਰ- ਮੁੱਲਾਂਪੁਰ ‘ਚ ਹੋਵੇਗਾ ਗੁਜਰਾਤ ਟਾਈਟਨਸ ਤੇ ਮੁੰਬਈ ਇੰਡੀਅਨਜ਼ ਵਿਚਕਾਰ ਮੁਕਾਬਲਾ
ਦੱਸ ਦਈਏ ਕਿ ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1200 ਤੱਕ ਪਹੁੰਚ ਗਈ ਹੈ। ਸਰਗਰਮ ਮਾਮਲਿਆਂ ਦੇ ਮਾਮਲੇ ਵਿੱਚ ਮਹਾਰਾਸ਼ਟਰ ਦੂਜੇ ਸਥਾਨ ‘ਤੇ ਹੈ। ਇੱਥੇ 325 ਮਰੀਜ਼ ਹਨ। ਇਨ੍ਹਾਂ ਵਿੱਚੋਂ 316 ਮਰੀਜ਼ ਇਕੱਲੇ ਮੁੰਬਈ ਵਿੱਚ ਹਨ। ਇਸ ਤੋਂ ਬਾਅਦ ਕੇਰਲ ਵਿੱਚ ਸਭ ਤੋਂ ਵੱਧ ਕੋਰੋਨਾ ਮਰੀਜ਼ ਹਨ। ਮੰਗਲਵਾਰ ਨੂੰ ਮਹਾਰਾਸ਼ਟਰ ਵਿੱਚ 66, ਕਰਨਾਟਕ ਵਿੱਚ 36, ਗੁਜਰਾਤ ਵਿੱਚ 17, ਬਿਹਾਰ ਵਿੱਚ 5 ਅਤੇ ਹਰਿਆਣਾ ਵਿੱਚ 3 ਨਵੇਂ ਮਾਮਲੇ ਸਾਹਮਣੇ ਆਏ।