ਕੋਰਟ ਨੇ CBI ਮਾਮਲੇ ‘ਚ CM ਕੇਜਰੀਵਾਲ ਦੀ 8 ਅਗਸਤ ਤੱਕ ਵਧਾਈ ਨਿਆਂਇਕ ਹਿਰਾਸਤ || Today News

0
30

ਕੋਰਟ ਨੇ CBI ਮਾਮਲੇ ‘ਚ CM ਕੇਜਰੀਵਾਲ ਦੀ 8 ਅਗਸਤ ਤੱਕ ਵਧਾਈ ਨਿਆਂਇਕ ਹਿਰਾਸਤ

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਹੈ। ED ਨੇ CM ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਚਰਚਿਤ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਦਿੱਲੀ ਦੇ ਆਬਕਾਰੀ ਘੁਟਾਲੇ ਨਾਲ ਜੁੜੇ CBI ਦੇ ਕੇਸ ਵਿੱਚ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਨੂੰ ਰਾਊਜ਼ ਐਵੇਨਿਊ ਕੋਰਟ ਨੇ ਵਧਾਇਆ ਹੈ। ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ ਸਨ।

ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹਨ। ਆਬਕਾਰੀ ਨੀਤੀ ਘੁਟਾਲੇ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਤੇ ਦਿੱਲੀ ਦੇ ਸਾਬਕਾ ਡਿਪਟੀ CM ਮਨੀਸ਼ ਸਿਸੋਦੀਆ ਵੀ ਤਿਹਾੜ ਜੇਲ੍ਹ ਵਿੱਚ ਬੰਦ ਹਨ। ਇਸਦੇ ਇਲਾਵਾ ਅਦਾਲਤ ਨੇ ਸਾਬਕਾ ਡਿਪਟੀ CM ਮਨੀਸ਼ ਸਿਸੋਦੀਆ ਤੇ ਬੀਆਰਐੱਸ ਨੇਤਾ ਕਵਿਤਾ ਦੀ ਨਿਆਂਇਕ ਹਿਰਾਸਤ ਵੀ 31 ਜੁਲਾਈ ਤੱਕ ਵਧਾਈ ਹੈ।

ਇਹ ਵੀ ਪੜ੍ਹੋ: ਮਨਾਲੀ ‘ਚ ਬੱਦਲ ਫਟਣ ਕਾਰਨ ਆਇਆ ਹੜ੍ਹ || Today News

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਨੇ 25 ਜੁਲਾਈ ਤੱਕ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਧਾਈ ਸੀ। ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਦੇ ਬਾਅਦ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਇੱਕ ਵਾਰ ਫਿਰ ਦਿੱਲੀ ਦੇ ਮੁੱਖ ਮੰਤਰੀ ਦੀ ਨਿਆਂਇਕ ਹਿਰਾਸਤ ਵਧਾਏ ਜਾਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਬਾਅਦ ਉਹ ਲਗਾਤਾਰ ਤਿਹਾੜ ਜੇਲ੍ਹ ਵਿੱਚ ਹੀ ਬੰਦ ਹਨ।

LEAVE A REPLY

Please enter your comment!
Please enter your name here