ਸੰਤ ਢੱਡਰੀਆਂ ਵਾਲਿਆਂ ਨੂੰ ਮਾਨਹਾਣੀ ਮਾਮਲੇ ਵਿਚ ਕੋਰਟ ਨੇ ਕੀਤੇ ਸੰਮੰਨ ਜਾਰੀ

0
30
Sant Ranjeet

ਫਤਿਹਗੜ੍ਹ ਸਾਹਿਬ, 16 ਮਾਰਚ 2026 : ਪੰਜਾਬ ਦੇ ਜਿਲਾ ਫਤਿਹਗੜ੍ਹ ਸਾਹਿਬ (Fatehgarh Sahib) ਦੀ ਇਕ ਅਦਾਲਤ ਨੇ ਮਾਨਹਾਣੀ ਮਾਮਲੇ (Defamation cases) ਵਿਚ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਸੰਮੰਨ ਜਾਰੀ ਕੀਤੇ ਹਨ ।

ਕਦੋਂ ਹੋਵੇਗੀ ਅਗਲੀ ਪੇਸ਼ੀ

ਪ੍ਰਾਪਤ ਜਾਣਕਾਰੀ ਮੁਤਾਬਕ ਸੰਤ ਰਣਜੀਤ ਸਿੰਘ ਢੱਡਰੀਆਂ (Sant Ranjit Singh Dhadrian) ਵਾਲਿਆਂ ਨੂੰ ਫਤਿਹਗੜ੍ਹ ਸਾਹਿਬ ਦੀ ਜੋ ਇਕ ਮਾਨਯੋਗ ਅਦਾਲਤ ਵਲੋਂ ਮਾਣਹਾਨੀ ਮਾਮਲੇ ਵਿਚ ਸੰਮੰਨ (Honorable) ਜਾਰੀ ਕੀਤੇ ਗਏ ਹਨ ਵਿਚ ਹੁਣ ਅਦਾਲਤ ਵਿਚ ਪੇਸ਼ ਹੋ ਕੇ ਜਮਾਨਤ ਲੈਣੀ ਪਵੇਗੀ । ਜਿਸ ਤੇ ਮਾਨਯੋਗ ਕੋਰਟ ਨੇ ਮਾਮਲੇ ਦੀ ਸੁਣਵਾਈ 24 ਮਾਰਚ ਤੇ ਪਾ ਦਿੱਤੀ ਹੈ ।

ਕੀ ਹੈ ਸਮੁੱਚਾ ਮਾਮਲਾ

ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਕੋਰਟ ਵਲੋਂ ਮਾਣਹਾਨੀ ਮਾਮਲੇ ਵਿਚ ਭੇਜੇ ਗਏ ਸੰਮੰਨ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਰੰਧਾਵਾ ਦੇ ਵਕੀਲ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਸਾਲ 2019 ਵਿੱਚ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਉਹਨਾਂ ਦੇ ਪਿਤਾ ਹਰੀ ਸਿੰਘ ਰੰਧਾਵਾ ਬਾਰੇ ਅਪਮਾਨਜਨਕ ਸ਼ਬਦ ਬੋਲੇ ਸਨ । ਜਿਸ ਤੋਂ ਬਾਅਦ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਹੇਠਲੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ ।

ਕੀ ਦੱਸਿਆ ਐਡਵਕੇਟ ਧਾਰਨੀ ਨੇ

ਐਡਵੋਕੇਟ ਧਾਰਨੀ ਮੁਤਾਬਕ ਇਹ ਮਾਮਲਾ ਕਾਫੀ ਸਮੇਂ ਤੋਂ ਹੇਠਲੀ ਅਦਾਲਤ ਵਿੱਚ ਚੱਲ ਰਿਹਾ ਸੀ ਪਰ ਕੇਸ ਦੀ ਪੈਰਵੀ ਤੋਂ ਅਸੰਤੁਸ਼ਟ ਹੋ ਕੇ ਸਾਲ 2021 ਵਿੱਚ ਇਸ ਮਾਮਲੇ ਸਬੰਧੀ ਫਤਹਿਗੜ੍ਹ ਸਾਹਿਬ ਦੀ ਸੈਸ਼ਨ ਅਦਾਲਤ ਵਿੱਚ ਇੱਕ ਰੀਵੀਜ਼ਨ ਪਟੀਸ਼ਨ ਦਾਇਰ ਕੀਤੀ ਗਈ ਸੀ । ਇਸ ਪਟੀਸ਼ਨ ਵਿੱਚ ਅਦਾਲਤ ਕੋਲ ਮਾਮਲੇ ਦੀ ਕਾਰਵਾਈ ’ਤੇ ਦੁਬਾਰਾ ਵਿਚਾਰ ਕਰਨ ਦੀ ਮੰਗ ਕੀਤੀ ਗਈ ਸੀ । ਦੱਸਿਆ ਜਾ ਰਿਹਾ ਹੈ ਕਿ ਇਸ ਰੀਵੀਜ਼ਨ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੈਸ਼ਨ ਅਦਾਲਤ ਫਤਹਿਗੜ੍ਹ ਸਾਹਿਬ ਨੇ ਅਹਿਮ ਹੁਕਮ ਜਾਰੀ ਕੀਤੇ ਹਨ । ਅਦਾਲਤ ਨੇ ਆਦੇਸ਼ ਦਿੱਤਾ ਹੈ ਕਿ ਹੇਠਲੀ ਅਦਾਲਤ ਵਿੱਚ ਚੱਲ ਰਹੇ ਮਾਮਲੇ ਵਿੱਚ ਸੰਬੰਧਤ ਧਿਰ ਨੂੰ ਸੰਮਨ ਜਾਰੀ ਕੀਤੇ ਜਾਣ ਅਤੇ ਸੁਣਵਾਈ ਨੂੰ ਅੱਗੇ ਵਧਾਇਆ ਜਾਵੇ ।

ਕੋਰਟ ਨੇ ਆਖਿਆ ਦੋਹਾਂ ਧਿਰਾਂ ਨੂੰ 24 ਨੂੰ ਪੇਸ਼ ਹੋਣ ਲਈ ਹੁਕਮ

ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 24 ਮਾਰਚ ਦੀ ਤਾਰੀਕ ਨਿਰਧਾਰਤ ਕੀਤੀ ਗਈ ਹੈ । ਉਸ ਦਿਨ ਦੋਵੇਂ ਧਿਰਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ । ਕਾਨੂੰਨੀ ਮਾਹਿਰਾਂ ਮੁਤਾਬਕ ਇਸ ਮਾਮਲੇ ਦੀ ਅਗਲੀ ਸੁਣਵਾਈ ਦੌਰਾਨ ਕੇਸ ਦੀ ਕਾਰਵਾਈ ਨੂੰ ਲੈ ਕੇ ਹੋਰ ਮਹੱਤਵਪੂਰਨ ਫੈਸਲੇ ਹੋ ਸਕਦੇ ਹਨ । ਫਿਲਹਾਲ ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਲਈ ਇਹ ਮਾਮਲਾ ਮੁੜ ਚਰਚਾ ਵਿੱਚ ਆ ਗਿਆ ਹੈ ਅਤੇ ਸਭ ਦੀਆਂ ਨਜ਼ਰਾਂ ਹੁਣ 24 ਮਾਰਚ ਨੂੰ ਹੋਣ ਵਾਲੀ ਅਗਲੀ ਸੁਣਵਾਈ ’ਤੇ ਟਿਕੀਆਂ ਹੋਈਆਂ ਹਨ ।

Read More : ਮਨੀ ਲਾਂਡਰਿੰਗ ਮਾਮਲੇ ਵਿਚ ਈ. ਡੀ. ਨੇ ਕੀਤੇ ਸੰਮੰਨ ਜਾਰੀ

LEAVE A REPLY

Please enter your comment!
Please enter your name here