ਡੱਲੇਵਾਲ ਦੀ ਹਾਲਤ ਨਾਜ਼ੁਕ, ਡਾਕਟਰੀ ਚੈਕਅੱਪ ਲੈਣ ਤੋਂ ਕੀਤਾ ਇਨਕਾਰ || Punjab News

0
25

ਡੱਲੇਵਾਲ ਦੀ ਹਾਲਤ ਨਾਜ਼ੁਕ, ਡਾਕਟਰੀ ਚੈਕਅੱਪ ਲੈਣ ਤੋਂ ਕੀਤਾ ਇਨਕਾਰ

ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਕਾਫੀ ਨਾਜ਼ੁਕ ਹੈ। ਉਨ੍ਹਾਂ ਦੇ ਮਰਨ ਵਰਤ ਦਾ ਅੱਜ 44ਵਾਂ ਦਿਨ ਹੈ। ਉਨ੍ਹਾਂ ਦੀ ਸਥਿਤੀ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਅੱਜ ਡੱਲੇਵਾਲ ਨੇ ਮੈਡੀਕਲ ਟ੍ਰੀਟਮੈਂਟ ਲੈਣ ਤੋਂ ਵੀ ਇਨਕਾਰ ਕਰ ਦਿੱਤਾ। ਇਥੋਂ ਤੱਕ ਕਿ ਡੱਲੇਵਾਲ ਸਾਬ੍ਹ ਨੂੰ ਮਿਲਣ ਦੀ ਇਜਾਜ਼ਤ ਕਿਸੇ ਨੂੰ ਵੀ ਨਹੀਂ ਦਿੱਤੀ ਜਾਵੇਗੀ। ਨਾ ਤਾਂ ਕੋਈ ਕੇਂਦਰ ਜਾਂ ਪੰਜਾਬ ਦੀ ਕਮੇਟੀ ਜਾਂ ਕੋਈ ਸਿਆਸੀ ਆਗੂ ਤੇ ਨਾ ਹੀ ਕੋਈ ਰਿਸ਼ਤੇਦਾਰ ਹੁਣ ਜਗਜੀਤ ਸਿੰਘ ਡੱਲੇਵਾਲ ਨੂੰ ਨਹੀਂ ਮਿਲ ਸਕਣਗੇ।

ਖਨੌਰੀ ਬਾਰਡਰ ‘ਤੇ ਮੌਜੂਦ ਕਾਕਾ ਕੋਟੜਾ ਨੇ ਦੱਸਿਆ ਕਿ ਡੱਲੇਵਾਲ ਨੇ ਡਾਕਟਰੀ ਚੈਕਅੱਪ ਕਰਨ ਤੋਂ ਇਨਕਾਰ ਇਸ ਲਈ ਕੀਤਾ ਕਿਉਂਕਿ ਵਾਰ-ਵਾਰ ਜਦੋਂ ਉਨ੍ਹਾਂ ਦੇ ਸਰੀਰ ਤੋਂ ਬੱਲਡ ਦੇ ਸੈਂਪਲ ਲਏ ਜਾ ਰਹੇ ਤਾਂ ਇਸ ਨਾਲ ਉਨ੍ਹਾਂ ਦੇ ਸਰੀਰ ਨੂੰ ਫਾਇਦਾ ਹੋਣ ਦੀ ਬਜਾਏ ਨੁਕਸਾਨ ਹੋ ਰਿਹਾ ਹੈ ਕਿਉਂਕਿ ਕੁਝ ਨਾ ਖਾਣ ਕਰਕੇ ਉਨ੍ਹਾਂ ਦੇ ਸਰੀਰ ਵਿਚ ਬਲੱਡ ਨਹੀਂ ਬਣ ਰਿਹਾ ਤੇ ਉਲਟਾ ਟੈਸਟ ਦੇ ਨਾਂ ‘ਤੇ ਉਨ੍ਹਾਂ ਦੇ ਸਰੀਰ ਵਿਚੋਂ ਬਲੱਡ ਲਏ ਜਾਣ ਕਾਰਨ ਉਨ੍ਹਾਂ ਦੀ ਹਾਲਤ ਹੋਰ ਵੀ ਵਿਗੜਦੀ ਜਾ ਰਹੀ ਹੈ। ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਮੇਰੇ ਮਰਨ ਤੋਂ ਬਾਅਦ ਮੇਰਾ ਸਸਕਾਰ ਨਾ ਕਰੀਓ ਤੇ ਮੇਰੇ ਬਾਅਦ ਨਾਲ ਹੀ ਅਗਲੇ ਲੀਡਰ ਮੋਰਚੇ ‘ਤੇ ਬਿਠਾ ਦੇਣਾ। ਮੋਰਚਾ ਰੁਕਣਾ ਨਹੀਂ ਚਾਹੀਦਾ।

ਪੰਜਾਬ ਸਰਕਾਰ ਵੱਲੋਂ ਸਾਲ 2025 ਲਈ ਕੈਲੰਡਰ ਅਤੇ ਡਾਇਰੀ ਜਾਰੀ

ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਸੋਮਵਾਰ ਰਾਤ ਡੱਲੇਵਾਲ ਦੀ ਤਬੀਅਤ ਜ਼ਿਆਦਾ ਵਿਗੜ ਗਈ ਸੀ। ਉਨ੍ਹਾਂ ਦਾ ਬਲੱਡ ਪ੍ਰੈਸ਼ਰ 77/45 ਤੇ ਪਲਸ ਰੇਟ 38 ਤੋਂ ਵੀ ਹੇਠਾਂ ਡਿੱਗ ਗਈ ਸੀ। ਡਾਕਟਰਾਂ ਨੇ ਦੱਸਿਆ ਕਿ ਜਦੋਂ ਡੱਲੇਵਾਲ ਦੇ ਪੈਰਾਂ ਨੂੰ ਥੋੜ੍ਹਾ ਉਪਰ ਚੁੱਕਦੇ ਹਾਂ ਤਾਂ ਬਲੱਡ ਪ੍ਰੈਸ਼ਰ ਥੋੜ੍ਹਾ ਬਹੁਤ ਸਥਿਰ ਹੁੰਦਾ ਹੈ ਨਹੀਂ ਤਾਂ ਬਲੱਡ ਪ੍ਰੈਸ਼ਰ ਤੇ ਪਲਸ ਰੇਟ ਬਹੁਤ ਹੇਠਾਂ ਚਲੇ ਜਾਂਦੇ ਹਨ। ਉਨ੍ਹਾਂ ਦੀ ਹਾਲਤ ਬਹੁਤ ਹੀ ਨਾਜ਼ੁਕ ਬਣੀ ਹੋਈ ਹੈ।

ਜਿਕਰਯੋਗ ਹੈ ਕਿ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਵਿਚ 28 ਦਿਨਾਂ ਵਿਚ 8 ਵਾਰ ਸੁਣਵਾਈ ਹੋ ਚੁੱਕੀ ਹੈ। ਪਹਿਲੀ ਸੁਣਵਾਈ 13 ਦਸੰਬਰ ਨੂੰ ਹੋਈ ਸੀ। ਇਸ ਵਿਚ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਸੀ ਤੇ ਡੱਲੇਵਾਲ ਨੂੰ ਹਸਪਤਾਲ ਸ਼ਿਫਟ ਕਰਨ ਲਈ ਟਾਈਮ ਦਿੱਤਾ ਸੀ। ਇਸ ਲਈ ਕੇਂਦਰ ਦੀ ਮਦਦ ਲੈਣ ਨੂੰ ਵੀ ਕਿਹਾ। ਹੁਣ ਇਸ ਮਾਮਲੇ ਵਿਚ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ।

LEAVE A REPLY

Please enter your comment!
Please enter your name here