DCW ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ PM ਮੋਦੀ ਨੂੰ ਲਿਖਿਆ ਪੱਤਰ, ਰਾਮ ਰਹੀਮ ਦੀ ਪੈਰੋਲ ਰੱਦ ਕਰਨ ਦੀ ਕੀਤੀ ਮੰਗ

0
140

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 40 ਦਿਨ ਦੀ ਪੈਰੋਲ ਮਿਲੀ ਹੋਈ ਹੈ। ਹੁਣ ਡੇਰਾ ਮੁਖੀ ਆਸ਼ਰਮ ‘ਚ ਰਹਿ ਕੇ ਆਨਲਾਇਨ ਸਤਿਸੰਗ ਕਰ ਰਿਹਾ ਹੈ। ਇਸਦੇ ਨਾਲ ਹੀ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਮਾਮਲਾ ਪੱਖਦਾ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਹਾਈਕੋਰਟ ਦੇ ਵਕੀਲ ਨੇ ਰਾਮ ਰਹੀਮ ਦੀ ਪੈਰੋਲ ਰੱਦ ਕਰਵਾਉਣ ਲਈ ਹਰਿਆਣਾ ਸਰਕਾਰ ਨੂੰ ਨੋਟਿਸ ਭੇਜਿਆ ਹੈ, ਉਥੇ ਹੁਣ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਨੇ ਰਾਮ ਰਹੀਮ ਦੀ ਪੈਰੋਲ ਰੱਦ ਕਰਕੇ ਉਸ ਨੂੰ ਵਾਪਸ ਜੇਲ੍ਹ ਭੇਜਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਇੰਡੀਗੋ ਜਹਾਜ਼ ਦੇ ਇੰਜਣ ‘ਚ ਉਡਾਣ ਭਰਦੇ ਸਮੇਂ ਲੱਗੀ ਅੱਗ

ਸਵਾਤੀ ਮਾਲੀਵਾਲ ਨੇ ਟਵੀਟ ਕਰਕੇ ਲਿਖਿਆ ਕਿ ਬਿਲਕਿਸ ਬਾਨੋ ਦੇ ਬਲਾਤਕਾਰੀ ਦੀ ਰਿਹਾਈ ਅਤੇ ਰਾਮ ਰਹੀਮ ਦੀ ਪੈਰੋਲ ਨੇ ਦੇਸ਼ ਦੀ ਹਰ ਨਿਰਭਯਾ ਦੇ ਹੌਸਲੇ ਨੂੰ ਤੋੜ ਦਿੱਤਾ ਹੈ। ਮੈਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਰਿਮੀਸ਼ਨ ਅਤੇ ਪੈਰੋਲ ਨਿਯਮਾਂ ਨੂੰ ਬਦਲਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਬਿਲਕਿਸ ਬਾਨੋ ਦੇ ਬਲਾਤਕਾਰੀ ਅਤੇ ਰਾਮ ਰਹੀਮ ਨੂੰ ਵਾਪਸ ਜੇਲ੍ਹ ਭੇਜਣ ਦੀ ਮੰਗ ਕੀਤੀ ਗਈ ਹੈ।

LEAVE A REPLY

Please enter your comment!
Please enter your name here