ਫਰੀਦਕੋਟ ‘ਚ ਨਹਿਰ ਵਿਚੋਂ ਇੱਕ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਦੀ ਗਰਦਨ ‘ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਵਾਰ ਦੇ ਨਿਸ਼ਾਨ ਪਾਏ ਗਏ ਹਨ। ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਬਕ ਪੁਲਿਸ ਦੀ ਪੀ. ਸੀ. ਆਰ. ਟੀਮ ਨੂੰ ਨਹਿਰ ਦੇ ਕੰਢੇ ‘ਤੇ ਇਕ ਲਾਵਾਰਿਸ ਹਾਲਾਤ ਵਿਚ ਮੋਟਰਸਾਈਕਲ ਪਿਆ ਨਜ਼ਰ ਆਇਆ ਸੀ ਅਤੇ ਜਦੋਂ ਆਸਪਾਸ ਵੇਖਿਆ ਤਾਂ ਕੁਝ ਦੂਰੀ ‘ਤੇ ਖ਼ੂਨ ਡੁਲਿਆ ਪਿਆ ਮਿਲਿਆ। ਜਿਸ ਦੀ ਸੂਚਨਾ ਤੁਰੰਤ ਅਧਿਕਾਰੀਆਂ ਨੂੰ ਦਿੱਤੀ ਗਈ।

ਜਿਸ ਤੋਂ ਬਾਅਦ ਕੁਝ ਹੀ ਦੂਰੀ ‘ਤੇ ਇਕ ਨੌਜਵਾਨ ਦੀ ਲਾਸ਼ ਨਹਿਰ ਵਿਚੋਂ ਕੱਢੀ ਗਈ। ਨੌਜਵਾਨ ਦੀ ਗਰਦਨ ‘ਤੇ ਕਿਸੇ ਤੇਜ਼ਧਾਰ ਹਥਿਆਰ ਨਾਲ ਕੱਟ ਲੱਗਾ ਹੋਇਆ ਸੀ। ਜਦ ਪੁਲਿਸ ਵੱਲੋਂ ਮੋਟਰਸਾਈਕਲ ਦੇ ਨੰਬਰ ਤੋਂ ਮੋਟਰਸਾਈਕਲ ਦੇ ਮਾਲਕ ਦੀ ਪਛਾਣ ਕਰਕੇ ਉਸ ਦੇ ਪਰਿਵਾਰ ਨਾਲ ਸੰਪਰਕ ਕੀਤਾ ਗਿਆ ਤਾਂ ਸਾਹਮਣੇ ਆਇਆ ਕੇ ਇਹ ਮੋਟਰਸਾਈਕਲ ਵੀ ਉਸੇ ਨੌਜਵਾਨ ਦਾ ਹੈ, ਜਿਸ ਦੀ ਲਾਸ਼ ਨਹਿਰ ਵਿਚੋਂ ਬਰਾਮਦ ਕੀਤੀ ਗਈ ਸੀ।

ਇਹ ਵੀ ਪੜ੍ਹੋ : ਜ਼ੀਰਾ ਸ਼ਰਾਬ ਫੈਕਟਰੀ ਅੱਗੇ ਮਾਹੌਲ ਤਣਾਅ ਪੂਰਨ , ਪੁਲਿਸ ਨੇ ਹਿਰਾਸਤ ‘ਚ ਲਏ ਪ੍ਰਦਰਸ਼ਨਕਾਰੀ

ਪੁਲਿਸ ਦੀ ਮੁੱਢਲੀ ਜਾਂਚ ਵਿਚ ਅਤੇ ਪਰਿਵਾਰ ਵੱਲੋਂ ਸ਼ੱਕ ਜ਼ਾਹਰ ਕੀਤਾ ਗਿਆ ਕਿ ਕਿਸੇ ਵੱਲੋਂ ਨੌਜਵਾਨ ਦਾ ਕਤਲ ਕਰਕੇ ਨਹਿਰ ਵਿਚ ਸੁੱਟਿਆ ਗਿਆ ਹੈ। ਮ੍ਰਿਤਕ ਦੀ ਪਛਾਣ ਸੁਖਬੀਰ ਸਿੰਘ ਪੁੱਤਰ ਬਲਰਾਜ ਸਿੰਘ ਵਾਸੀ ਪਿੰਡ ਕੋਠੇ ਵੜਿੰਗ ਵਜੋਂ ਹੋਈ ਹੈ। ਫਿਲਹਾਲ ਪੁਲਸ ਵੱਲੋਂ ਲਾਸ਼ ਨੂੰ ਮੈਡੀਕਲ ਹਾਸਪਤਾਲ ਦੇ ਮੋਰਚਰੀ ਵਿਚ ਰਖਵਾਇਆ ਗਿਆ ਹੈ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।