ਜੰਮੂ ਕਸ਼ਮੀਰ ‘ਚ ਇੱਕ ਵੱਡੀ ਵਾਰਦਾਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਾਸਰ ਜੰਮੂ ਕਸ਼ਮੀਰ ਦੇ ਡੀ ਜੀ ਪੀ ਜੇਲ੍ਹਾਂ ਨੂੰ ਜੰਮੂ ਦੇ ਉਦੈਵਾਲਾ ਵਿਚਲੇ ਘਰ ਵਿਚ ਸ਼ੱਕੀ ਹਾਲਾਤ ਵਿਚ ਮ੍ਰਿਤਕ ਪਾਇਆ ਗਿਆ। ਘਟਨਾ ਸੋਮਵਾਰ ਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਵਾਪਰੀ ਹੈ।
ਸ਼ੁਰੂਆਤੀ ਪੜਤਾਲ ਵਿਚ ਇਹ ਕਤਲ ਦਾ ਕੇਸ ਜਾਪ ਰਿਹਾ ਹੈ। ਇਹ ਪ੍ਰਗਟਾਵਾ ਜੰਮੂ ਕਸ਼ਮੀਰ ਪੁਲਿਸ ਨੇ ਕੀਤਾ ਹੈ। ਅਫਸਰ ਦਾ ਘਰੇਲੂ ਨੌਕਰ ਫਰਾਰ ਦੱਸਿਆ ਜਾ ਰਿਹਾ ਹੈ। ਫੋਰੈਂਸਿਕ ਤੇ ਕ੍ਰਾਈਮ ਟੀਮਾਂ ਮੌਕੇ ਦਾ ਜਾਇਜ਼ਾ ਲੈ ਰਹੀਆਂ ਹਨ ਤੇ ਜਾਂਚ ਜਾਰੀ ਹੈ। ਕਤਲ ਤੋਂ ਬਾਅਦ ਉਨ੍ਹਾਂ ਦੀ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ ਗਈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਹ ਘਟਨਾ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਤੋਂ ਇਕ ਦਿਨ ਪਹਿਲਾਂ ਵਾਪਰੀ ਹੈ।