ਲੁਧਿਆਣਾ ‘ਚ ਸ਼ੱਕੀ ਹਾਲਾਤਾਂ ‘ਚ ਮੌਤ, ਜਿੰਮ ਦੇ ਬਾਹਰ ਖੂਨ ਨਾਲ ਲੱਥਪੱਥ ਮਿਲੀ ਲਾਸ਼
ਅੱਜ ਸਵੇਰੇ 6.30 ਵਜੇ ਲੁਧਿਆਣਾ ਦੇ ਜਿੰਮ ਦੇ ਬਾਹਰ ਇੱਕ ਵਿਅਕਤੀ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਜਦੋਂ ਸਵੇਰੇ ਜਿੰਮ ਦਾ ਮਾਲਕ ਜਿੰਮ ਖੋਲ੍ਹਣ ਆਇਆ ਤਾਂ ਪੌੜੀਆਂ ‘ਤੇ ਖੂਨ ਫੈਲਿਆ ਦੇਖ ਕੇ ਹੱਕਾ-ਬੱਕਾ ਰਹਿ ਗਿਆ। ਉਸਨੇ ਦੇਖਿਆ ਕਿ ਇੱਕ ਵਿਅਕਤੀ ਖੂਨ ਨਾਲ ਲੱਥਪੱਥ ਪਿਆ ਸੀ। ਜਿਮ ਮਾਲਕ ਨੇ ਰੌਲਾ ਪਾਇਆ ਅਤੇ ਆਸਪਾਸ ਦੇ ਹੋਰ ਲੋਕ ਇਕੱਠੇ ਹੋ ਗਏ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਵਿਅਕਤੀ ਦੇ ਸਿਰ ‘ਤੇ ਸੱਟਾਂ ਦੇ ਨਿਸ਼ਾਨ ਹਨ।
ਇਹ ਵੀ ਪੜ੍ਹੋ- ਪੰਜਾਬ ‘ਚ ਜ਼ਿਮਨੀ ਚੋਣਾਂ ਦੀ ਵੋਟਿੰਗ ਦੀ ਤਰੀਕ ਬਦਲਣ ਦੀ ਮੰਗ, ਪੜ੍ਹੋ ਅਹਿਮ ਕਾਰਣ
ਜਾਣਕਾਰੀ ਅਨੁਸਾਰ ਸ਼ਿੰਗਾਰ ਸਿਨੇਮਾ ਰੋਡ ਨੇੜੇ ਸ਼ਗਨ ਪੈਲੇਸ ਦੇ ਸਾਹਮਣੇ ਜਿੰਮ ਦੇ ਬਾਹਰ ਇੱਕ ਵਿਅਕਤੀ ਦੀ ਲਾਸ਼ ਪਈ ਮਿਲੀ। ਲਾਸ਼ ਦੀ ਹਾਲਤ ਬਹੁਤ ਖਰਾਬ ਸੀ। ਸਿਰ ਤੋਂ ਖੂਨ ਵਹਿ ਰਿਹਾ ਸੀ। ਹੈੱਡਫੋਨ ਵੀ ਪੌੜੀਆਂ ‘ਤੇ ਪਏ ਸਨ। ਥਾਣਾ ਡਿਵੀਜ਼ਨ ਨੰਬਰ 3 ਦੀ ਪੁਲੀਸ ਘਟਨਾ ਵਾਲੀ ਥਾਂ ’ਤੇ ਪੁੱਜ ਗਈ। ਜਾਂਚ ਅਧਿਕਾਰੀ ਏਐਸਆਈ ਸੁਲੱਖਣ ਸਿੰਘ ਨੇ ਮੌਕਾ ਦੇਖਿਆ। ਇਸ ਤੋਂ ਬਾਅਦ ਐਸਐਚਓ ਅੰਮ੍ਰਿਤਪਾਲ ਸ਼ਰਮਾ ਵੀ ਮੌਕੇ ’ਤੇ ਪੁੱਜੇ।
ਪੁਲਿਸ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ
ਪੁਲਸ ਨੇ ਆਸ-ਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ। ਅਜੇ ਤੱਕ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਪੁਲਿਸ ਨੇੜਲੀਆਂ ਇਮਾਰਤਾਂ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਐਸਐਚਓ ਅੰਮ੍ਰਿਤਪਾਲ ਸ਼ਰਮਾ ਨੇ ਦੱਸਿਆ ਕਿ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। ਇਹ ਵੀ ਸ਼ੱਕ ਹੈ ਕਿ ਉਹ ਜਿੰਮ ਦੀ ਪਹਿਲੀ ਮੰਜ਼ਿਲ ਤੋਂ ਜਾਂ ਪੌੜੀਆਂ ਤੋਂ ਡਿੱਗਿਆ ਜਾਪਦਾ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।