ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਸ਼ਾਮਿਲ ਦੀਪਕ ਮੁੰਡੀ, ਕਪਿਲ ਪੰਡਿਤ ਤੇ ਰਜਿੰਦਰ ਜੋਕਰ ਨੂੰ ਅੱਜ ਮਾਨਸਾ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸਦੇ ਨਾਲ ਹੀ ਬੀਤੇ ਦਿਨੀ ਗ੍ਰਿਫਤਾਰ ਕੀਤੇ ਮਨਪ੍ਰੀਤ ਸਿੰਘ ਉਰਫ ਮਨੀ ਰਈਆ ਅਤੇ ਮਨਦੀਪ ਸਿੰਘ ਉਰਫ ਮਨਦੀਪ ਤੂਫ਼ਾਨ ਦੋਵਾਂ ਨੂੰ ਵੀ ਮਾਨਸਾ ਅਦਾਲਤ ‘ਚ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਵੱਡੇ ਸਿਆਸੀ ਲੀਡਰ ਦੀ ਹੋ ਸਕਦੀ ਹੈ ਗ੍ਰਿਫਤਾਰੀ!
ਜਾਣਕਾਰੀ ਅਨੁਸਾਰ ਦੀਪਕ ਮੁੰਡੀ, ਕਪਿਲ ਪੰਡਿਤ ਤੇ ਰਜਿੰਦਰ ਜੋਕਰ ਦਾ ਰਿਮਾਂਡ ਵਧਾ ਦਿੱਤਾ ਗਿਆ ਹੈ। ਅਦਾਲਤ ਨੇ ਇਨ੍ਹਾਂ ਤਿੰਨਾਂ ਨੂੰ 5 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸਦੇ ਨਾਲ ਹੀ ਮਨਪ੍ਰੀਤ ਸਿੰਘ ਉਰਫ ਮਨੀ ਰਈਆ ਅਤੇ ਮਨਦੀਪ ਸਿੰਘ ਉਰਫ ਮਨਦੀਪ ਤੂਫ਼ਾਨ ਦੋਵਾਂ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।