ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਿਲ ਛੇਵੇਂ ਸ਼ੂਟਰ ਦੀਪਕ ਮੁੰਡੀ ਤੇ ਰਜਿੰਦਰ ਜੋਕਰ ਤੇ ਕਪਿਲ ਪੰਡਿਤ ਨੂੰ ਅੱਜ ਮਾਨਸਾ ਅਦਾਲਤ ‘ਚ ਪੇਸ਼ ਕੀਤਾ ਗਿਆ। ਮਾਨਸਾ ਅਦਾਲਤ ਨੇ ਇਨ੍ਹਾਂ ਤਿੰਨਾਂ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਨ੍ਹਾਂ ਤਿੰਨਾਂ ਮੁਲਜ਼ਮਾਂ ਤੋਂ ਖਰੜ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਲਾਰੈਂਸ ਬਿਸ਼ਨੋਈ ਸਾਹਮਣੇ ਬਿਠਾ ਕੇ ਇਨ੍ਹਾਂ ਮੁਲਜ਼ਮਾਂ ਤੋਂ ਸਵਾਲ-ਜਵਾਬ ਕੀਤੇ ਜਾਣਗੇ।ਦੀਪਕ ਮੁੰਡੀ ਤੋਂ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਵੱਡੇ ਖੁਲਾਸੇ ਹੋ ਸਕਦੇ ਹਨ। ਦੱਸ ਦਈਏ ਕਿ ਇਨ੍ਹਾਂ ਦੀ ਕੱਲ੍ਹ ਨੇਪਾਲ ਬਾਰਡਰ ਤੋਂ ਗ੍ਰਿਫਤਾਰੀ ਹੋਈ ਸੀ।