ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨੇਪਾਲ ਬਾਰਡਰ ਤੋਂ ਫੜੇ ਗਏ ਦੀਪਕ ਮੁੰਡੀ, ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਮਜੀਠਾ ਰੋਡ ਥਾਣੇ ਦੀ ਪੁਲਿਸ ਵੱਲੋਂ ਅੰਮ੍ਰਿਤਸਰ ਲਿਆਂਦਾ ਗਿਆ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਵਰਣਨਯੋਗ ਹੈ ਕਿ ਦੀਪਕ ਮੁੰਡੀ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਛੇਵਾਂ ਸ਼ੂਟਰ ਹੈ, ਜਿਸ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਦਿੱਲੀ ਪੁਲਿਸ ਨੇ ਸਪੈਸ਼ਲ ਆਪਰੇਸ਼ਨ ਚਲਾ ਕੇ ਦੋ ਸਾਥੀਆਂ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਸਮੇਤ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਉਸ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਅਦਾਲਤ ਵਿੱਚ ਆਪਣੀ ਰਿਪੋਰਟ ਰੱਖੀ।

ਇਹ ਵੀ ਪੜ੍ਹੋ: ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਕੀਤੇ ਮਨਜ਼ੂਰ:…

ਸ਼ਾਰਪਸ਼ੂਟਰ ਦੀਪਕ ਮੁੰਡੀ ਨੂੰ ਉਸ ਦੇ ਦੋ ਸਾਥੀਆਂ ਕਪਿਲ ਪੰਡਿਤ ਅਤੇ ਜੋਕਰ ਸਮੇਤ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਦਾ ਰਿਮਾਂਡ ਮਿਲ ਗਿਆ ਹੈ। ਦੱਸ ਦਈਏ ਕਿ ਅਦਾਲਤ ਨੇ ਇਨ੍ਹਾਂ ਨੂੰ 5 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਅਦਾਲਤ ਵਿੱਚ ਪੁਲਿਸ ਨੇ ਮੁਲਜ਼ਮਾਂ ਦੇ 14 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ।

ਦੱਸ ਦਈਏ ਕਿ ਪੁਲਿਸ ਨੇ 3 ਅਗਸਤ 2021 ਨੂੰ ਹੋਏ ਰਾਣਾ ਕੰਧੋਵਾਲੀਆ ਕਤਲ ਕੇਸ ਦੀ ਜਾਂਚ ਲਈ ਤਿੰਨਾਂ ਮੁਲਜ਼ਮਾਂ ਦਾ ਰਿਮਾਂਡ ਲਿਆ ਹੈ। ਜ਼ਿਕਰਯੋਗ ਹੈ ਕਿ ਰਾਣਾ ਕੰਧੋਵਾਲੀਆ ਦਾ ਰਾਤ ਸਮੇਂ ਅੰਮ੍ਰਿਤਸਰ ਦੇ ਸਰਕੂਲਰ ਰੋਡ ‘ਤੇ ਸਥਿਤ ਕੇਡੀ ਹਸਪਤਾਲ ‘ਚ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਸੀ।