ਲੁਧਿਆਣਾ ਵਿੱਚ 19 ਜੂਨ ਨੂੰ ਹੋਣ ਵਾਲੀ ਉਪ ਚੋਣ ਤੋਂ ਪਹਿਲਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਆਪਣੀ ਪੂਰੀ ਵਾਹ ਲਾ ਰਹੀਆਂ ਹਨ। ਗਰਮੀ ਦੇ ਕਾਰਨ, ਨੇਤਾ ਵੱਡੀਆਂ ਰੈਲੀਆਂ ਦੀ ਬਜਾਏ ਜਨਤਕ ਮੀਟਿੰਗਾਂ ਰਾਹੀਂ ਪ੍ਰਚਾਰ ਕਰ ਰਹੇ ਹਨ। ਅੱਜ (15 ਜੂਨ), ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਭਾਜਪਾ ਉਮੀਦਵਾਰ ਜੀਵਨ ਗੁਪਤਾ ਦੇ ਸਮਰਥਨ ਵਿੱਚ ਪ੍ਰਚਾਰ ਕਰਨ ਲਈ ਲੁਧਿਆਣਾ ਪਹੁੰਚ ਰਹੀ ਹੈ।
ਅੰਮ੍ਰਿਤਸਰ ਵਿੱਚ ਅੰਮ੍ਰਿਤਪਾਲ ਮਹਿਰੋਂ ਖਿਲਾਫ਼ FIR ਦਰਜ, ਦੀਪਿਕਾ ਲੂਥਰਾ ਨੇ ਕੀਤੀ ਸ਼ਕਾਇਤ
ਜ਼ਿਕਰਯੋਗ ਹੈ ਕਿ ਰੇਖਾ ਗੁਪਤਾ ਆਪਣੀ ਫੇਰੀ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ‘ਤੇ ਹਮਲਾ ਕਰਨ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਕੱਲ੍ਹ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪੱਛਮੀ ਹਲਕੇ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ। ਸੈਣੀ ਨੇ ਆਪਣੇ ਸੰਬੋਧਨ ਵਿੱਚ ਪਾਣੀ ਦੇ ਮੁੱਦੇ ‘ਤੇ ਵੀ ਸਪੱਸ਼ਟੀਕਰਨ ਦਿੱਤਾ।
ਦੱਸ ਦਈਏ ਕਿ ਦਿੱਲੀ ਦੀ ਨੌਵੀਂ ਮੁੱਖ ਮੰਤਰੀ ਰੇਖਾ ਗੁਪਤਾ (50) ਇਸ ਸਮੇਂ ਸ਼ਾਲੀਮਾਰ ਬਾਗ ਤੋਂ ਵਿਧਾਇਕ ਹਨ, ਜਿੱਥੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਵੰਦਨਾ ਕੁਮਾਰੀ ਨੂੰ 29,595 ਵੋਟਾਂ ਦੇ ਫਰਕ ਨਾਲ ਹਰਾਇਆ। ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਅਤੇ ਭਾਜਪਾ ਨਾਲ ਜੁੜੀ, ਰੇਖਾ ਗੁਪਤਾ ਨੇ ਦਿੱਲੀ ਭਾਜਪਾ ਦੀ ਜਨਰਲ ਸਕੱਤਰ ਅਤੇ ਭਾਜਪਾ ਮਹਿਲਾ ਮੋਰਚਾ ਦੀ ਰਾਸ਼ਟਰੀ ਉਪ ਪ੍ਰਧਾਨ ਦਾ ਅਹੁਦਾ ਸੰਭਾਲਿਆ ਹੈ।
ਆਰਐਸਐਸ ਦੀ ਸਿਫ਼ਾਰਸ਼ ‘ਤੇ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਚੁਣੀ ਗਈ ਰੇਖਾ ਗੁਪਤਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਵਿਦਿਆਰਥੀ ਰਾਜਨੀਤੀ ਤੋਂ ਕੀਤੀ। ਦੋ ਵਾਰ ਵਿਧਾਇਕ ਚੋਣ ਹਾਰਨ ਦੇ ਬਾਵਜੂਦ, ਉਸਨੇ ਰਾਜਨੀਤੀ ਵਿੱਚ ਆਪਣੀ ਪਕੜ ਮਜ਼ਬੂਤ ਕੀਤੀ ਅਤੇ ਅੰਤ ਵਿੱਚ ਦਿੱਲੀ ਦੀ ਮੁੱਖ ਮੰਤਰੀ ਬਣ ਗਈ।









