ਦਿੱਲੀ ਕੂਚ: ਕਿਸਾਨਾਂ ਨੇ ਬੈਰੀਕੇਡਿੰਗ ਤੋੜਨ ਦੀ ਕੀਤੀ ਕੋਸ਼ਿਸ਼, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
ਪੰਜਾਬ ਦੇ 101 ਕਿਸਾਨ ਦੁਪਹਿਰ 12 ਵਜੇ ਸ਼ੰਭੂ ਸਰਹੱਦ ਤੋਂ ਪੈਦਲ ਦਿੱਲੀ ਲਈ ਰਵਾਨਾ ਹੋਏ, ਪਰ ਹਰਿਆਣਾ ਪੁਲਿਸ ਨੇ ਸਰਹੱਦ ‘ਤੇ ਰੋਕ ਲਿਆ। ਇੱਥੇ ਪੁਲਿਸ ਅਤੇ ਕਿਸਾਨਾਂ ਵਿੱਚ ਤਕਰਾਰ ਹੋ ਗਈ।
ਬਟਾਲਾ ਗੋਲੀ ਕਾਂਡ: ਪੰਜਾਬ ਪੁਲਿਸ ਨੇ KLF ਮੈਂਬਰਾਂ ਦੀਆਂ ਜਾਇਦਾਦਾਂ ਕੀਤੀਆਂ ਕੁਰਕ
ਹਰਿਆਣਾ ਪੁਲਿਸ ਨੇ ਕਿਸਾਨਾਂ ਤੋਂ ਦਿੱਲੀ ਜਾਣ ਦੀ ਇਜਾਜ਼ਤ ਮੰਗੀ ਹੈ। ਉਸ ਦਾ ਕਹਿਣਾ ਹੈ ਕਿ ਉਹ ਬਿਨਾਂ ਇਜਾਜ਼ਤ ਦਿੱਲੀ ਨਹੀਂ ਜਾ ਸਕਦੇ। ਇਸ ਤੋਂ ਬਾਅਦ ਕਿਸਾਨਾਂ ਨੇ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ। ਇਸ ’ਤੇ ਹਰਿਆਣਾ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ।ਕਿਸਾਨ ਕੇਂਦਰ ਸਰਕਾਰ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਸਮੇਤ 13 ਮੰਗਾਂ ਕਰ ਰਹੇ ਹਨ।