ਦਿੱਲੀ ਹਾਈਕੋਰਟ ਨੇ CM ਅਰਵਿੰਦ ਕੇਜਰੀਵਾਲ ਨੂੰ ਦਿੱਤੀ ਵੱਡੀ ਰਾਹਤ
ਆਬਕਾਰੀ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੂੰ ਆਪਣੇ ਵਕੀਲਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਹਫ਼ਤੇ ਵਿੱਚ ਦੋਮੀਟਿੰਗਾਂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।
ਇਹ ਵੀ ਪੜ੍ਹੋ: Paris Olympics 2024- ਭਾਰਤ ਦੀ ਮਹਿਲਾ-ਪੁਰਸ਼ ਟੀਮ ਪਹੁੰਚੀ ਕੁਆਰਟਰ ਫਾਈਨਲ ‘ਚ ॥ Latest News
ਹਾਲ ਹੀ ‘ਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਵਕੀਲਾਂ ਨਾਲ ਵਧੀਕ ਮੁਲਾਕਾਤ ਦੀ ਕੇਜਰੀਵਾਲ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਜਿਸ ਤੋਂ ਬਾਅਦ ਉਸ ਨੇ ਹਾਈਕੋਰਟ ਦਾ ਰੁਖ ਕੀਤਾ। ਹੁਣ ਹਾਈ ਕੋਰਟ ਨੇ ਵਕੀਲਾਂ ਨਾਲ ਆਨਲਾਈਨ ਮੀਟਿੰਗਾਂ ਦੀ ਇਜਾਜ਼ਤ ਦੇ ਦਿੱਤੀ ਹੈ।
ਦੱਸ ਦਈਏ ਕਿ ਕਥਿਤ ਆਬਕਾਰੀ ਘੁਟਾਲੇ ਮਾਮਲੇ ‘ਚ ਜੇਲ ਦੇ ਨਿਯਮਾਂ ਮੁਤਾਬਕ ਹੁਣ ਤੱਕ ਕੇਜਰੀਵਾਲ ਨੂੰ ਹਫਤੇ ‘ਚ ਦੋ ਵਾਰ ਆਪਣੇ ਵਕੀਲਾਂ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਂਦੀ ਸੀ।









