MCD ਚੋਣਾਂ ਤੋਂ ਪਹਿਲਾਂ BJP ਨੂੰ ਵੱਡਾ ਝਟਕਾ, 11 ਆਗੂ AAP ‘ਚ ਸ਼ਾਮਲ

0
153

ਦਿੱਲੀ ਨਗਰ ਨਿਗਮ (ਐਮ.ਸੀ.ਡੀ.) ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਕਈ ਸਥਾਨਕ ਨੇਤਾ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੁਰਗੇਸ਼ ਪਾਠਕ ਨੇ ਕਿਹਾ, “ਰੋਹਿਣੀ ਦੇ ਵਾਰਡ ਨੰਬਰ 53 ਤੋਂ ਭਾਜਪਾ ਦੇ 11 ਆਗੂ ‘ਆਪ’ ਵਿੱਚ ਸ਼ਾਮਲ ਹੋ ਗਏ ਕਿਉਂਕਿ ਉਨ੍ਹਾਂ ਦੀ ਮਿਹਨਤ ਦੀ ਭਾਜਪਾ ਵਿੱਚ ਕਦੇ ਵੀ ਕਦਰ ਨਹੀਂ ਕੀਤੀ ਗਈ।”

ਇਲਾਕੇ ਵਿੱਚ ਰਹਿੰਦ-ਖੂੰਹਦ ਦੇ ਪ੍ਰਬੰਧਨ ਦਾ ਮੁੱਦਾ ਉਠਾਇਆ ਤਾਂ ਅਧਿਕਾਰੀਆਂ ਨੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਭਾਜਪਾ ਆਗੂਆਂ ਵਿਚ ਸਾਬਕਾ ਵਾਰਡ ਮੀਤ ਪ੍ਰਧਾਨ ਪੂਜਾ ਅਰੋੜਾ, ਮਹਿਲਾ ਮੋਰਚਾ ਦੀ ਸਾਬਕਾ ਮੀਤ ਪ੍ਰਧਾਨ ਚਿਤਰਾ ਲਾਂਬਾ ਅਤੇ ਭਾਵਨਾ ਜੈਨ ਸ਼ਾਮਲ ਹਨ।

ਕਾਂਗਰਸ ਨੇ ਐਤਵਾਰ ਨੂੰ ਦਿੱਲੀ ਨਗਰ ਨਿਗਮ (ਐਮਸੀਡੀ) ਚੋਣਾਂ ਲਈ 250 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਪਾਰਟੀ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। MCD ਦੇ 250 ਵਾਰਡਾਂ ਲਈ 4 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 7 ਦਸੰਬਰ ਨੂੰ ਹੋਵੇਗੀ।

ਦੱਸ ਦਈਏ ਕਿ ਦਿੱਲੀ ਦੇ ਨਗਰ ਨਿਗਮ ਚੋਣਾਂ ਵਿੱਚ ਕੁੱਲ 250 ਵਾਰਡਾਂ ਵਿਚ ਚੋਣਾਂ ਹੋਣੀਆਂ ਹਨ। ਦਿੱਲੀ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ 7 ਨਵੰਬਰ ਤੋਂ ਸ਼ੁਰੂ ਹੋਈ ਸੀ। ਉਮੀਦਵਾਰ 19 ਨਵੰਬਰ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ।

LEAVE A REPLY

Please enter your comment!
Please enter your name here