ਸ਼ੁੱਕਰਵਾਰ ਰਾਤ ਨੂੰ ਦਿੱਲੀ ਦਾ ਮੌਸਮ ਅਚਾਨਕ ਬਦਲ ਗਿਆ। ਭਾਰੀ ਮੀਂਹ ਅਤੇ ਤੂਫ਼ਾਨ ਕਾਰਨ ਕਈ ਇਲਾਕਿਆਂ ਵਿੱਚ ਭਾਰੀ ਨੁਕਸਾਨ ਹੋਇਆ ਹੈ। ਤਾਜ਼ਾ ਜਾਣਕਾਰੀ ਅਨੁਸਾਰ ਦਿੱਲੀ ਦੇ ਮੁਸਤਫਾਬਾਦ ਇਲਾਕੇ ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਚਾਰ ਮੰਜ਼ਿਲਾ ਇਮਾਰਤ ਢਹਿ ਗਈ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਮਲਬੇ ਵਿੱਚੋਂ 14 ਲੋਕਾਂ ਨੂੰ ਬਚਾਇਆ ਗਿਆ ਹੈ। 10 ਤੋਂ ਵੱਧ ਲੋਕਾਂ ਦੇ ਅਜੇ ਵੀ ਫਸੇ ਹੋਣ ਦਾ ਖਦਸ਼ਾ ਹੈ। ਐਨਡੀਆਰਐਫ ਅਤੇ ਦਿੱਲੀ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਬਚਾਅ ਕਾਰਜ ਜਾਰੀ ਹੈ।
ਪੰਜਾਬ ਸਿੱਖਿਆ ਕ੍ਰਾਂਤੀ: ਅੱਜ ਗੁਰਦਾਸਪੁਰ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਜਾਣਗੇ ਉਦਘਾਟਨ
ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਸ ਇਮਾਰਤ ਵਿੱਚ ਉਸਾਰੀ ਦਾ ਕੰਮ ਚੱਲ ਰਿਹਾ ਸੀ। ਵਧੀਕ ਪੁਲਿਸ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਇਹ ਘਟਨਾ ਬੀਤੀ ਸ਼ਾਮ ਵਾਪਰੀ। ਮੌਕੇ ‘ਤੇ ਪਹੁੰਚਣ ‘ਤੇ ਪਤਾ ਲੱਗਾ ਕਿ ਧੂੜ ਭਰੀ ਹਨੇਰੀ ਕਾਰਨ ਬਹੁ-ਮੰਜ਼ਿਲਾ ਇਮਾਰਤ ਢਹਿ ਗਈ ਸੀ। ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਪੁਲਿਸ ਦੇ ਸਹਿਯੋਗ ਨਾਲ ਬਚਾਅ ਕਾਰਜ ਸ਼ੁਰੂ ਕੀਤਾ ਗਿਆ।