ਦਿੱਲੀ ਪੁਲਿਸ ਦੀ ਵੱਡੀ ਕਾਰਵਾਈ, 500 ਕਿਲੋ ਕੋਕੀਨ ਕੀਤੀ ਜ਼ਬਤ
ਦਿੱਲੀ ਪੁਲਿਸ (Delhi Police) ਨੇ ਇੱਕ ਵੱਡੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ (international drugs syndicate) ਦਾ ਪਰਦਾਫਾਸ਼ ਕੀਤਾ ਹੈ। ਦਿੱਲੀ ਵਿੱਚ ਅੱਜ 2,000 ਕਰੋੜ ਰੁਪਏ ਦੀ ਕੀਮਤ ਦੀ 500 ਕਿਲੋ ਤੋਂ ਵੱਧ ਕੋਕੀਨ (cocaine) ਜ਼ਬਤ ਕੀਤੀ ਗਈ, ਜੋ ਕਿ ਰਾਸ਼ਟਰੀ ਰਾਜਧਾਨੀ ਵਿੱਚ ਨਸ਼ੀਲੇ ਪਦਾਰਥਾਂ ਦੀ ਸਭ ਤੋਂ ਵੱਡੀ ਬਰਾਮਦਗੀ ਹੈ। ਦੱਖਣੀ ਦਿੱਲੀ ਵਿੱਚ ਛਾਪੇਮਾਰੀ ਕਰਕੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਦਿੱਲੀ ਪੁਲਿਸ ਦੀ ਵਿਸ਼ੇਸ਼ ਕਾਰਵਾਈ ਵਿੱਚ 2 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਕੋਕੀਨ ਬਰਾਮਦ ਹੋਈ ਹੈ। ਪੁਲਿਸ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਨਾਰਕੋ ਟੈਰਰ ਐਂਗਲ ਤੋਂ ਕੀਤੀ ਜਾਵੇਗੀ। ਪੁਲਿਸ ਅਨੁਸਾਰ ਕੋਕੀਨ ਦੀ ਇਸ ਵੱਡੀ ਖੇਪ ਪਿੱਛੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਹੱਥ ਹੈ।
ਰਾਸ਼ਟਰੀ ਰਾਜਧਾਨੀ ਵਿੱਚ ਨਸ਼ੀਲੇ ਪਦਾਰਥਾਂ ਦਾ ਤਾਜ਼ਾ ਪਰਦਾਫਾਸ਼ ਐਤਵਾਰ ਨੂੰ ਦਿੱਲੀ ਦੇ ਤਿਲਕ ਨਗਰ ਖੇਤਰ ਵਿੱਚ ਦੋ ਅਫਗਾਨ ਨਾਗਰਿਕਾਂ ਦੀ ਗ੍ਰਿਫਤਾਰੀ ਤੋਂ ਬਾਅਦ ਆਇਆ ਹੈ। ਇਨ੍ਹਾਂ ਕੋਲੋਂ 400 ਗ੍ਰਾਮ ਹੈਰੋਇਨ ਅਤੇ 160 ਗ੍ਰਾਮ ਕੋਕੀਨ ਬਰਾਮਦ ਹੋਈ ਹੈ। ਉਸੇ ਦਿਨ, ਦਿੱਲੀ ਕਸਟਮ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਕ ਯਾਤਰੀ ਤੋਂ 24 ਕਰੋੜ ਰੁਪਏ ਦੀ ਕੀਮਤ ਦੀ 1,660 ਗ੍ਰਾਮ ਕੋਕੀਨ ਜ਼ਬਤ ਕੀਤੀ। ਯਾਤਰੀ ਰਿਪਬਲਿਕ ਆਫ ਲਾਇਬੇਰੀਆ ਦਾ ਨਾਗਰਿਕ ਹੈ, ਜੋ ਦੁਬਈ ਤੋਂ ਦਿੱਲੀ ਆਇਆ ਸੀ। ਉਸ ਨੂੰ ਐਨਡੀਪੀਐਸ ਐਕਟ 1985 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰ ਸਿੰਘ ਕਾਂਗਰਸ ‘ਚ ਸ਼ਾਮਲ || Punjab News
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਵੀ ਦਿੱਲੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ ਸੀ। ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ 30 ਸਤੰਬਰ ਨੂੰ ਅੰਤਰਰਾਸ਼ਟਰੀ ਡਰੱਗ ਗਿਰੋਹ ਦਾ ਪਰਦਾਫਾਸ਼ ਕੀਤਾ ਸੀ। ਇਸ ਕਾਰਵਾਈ ਦੌਰਾਨ ਦਿੱਲੀ ਪੁਲਿਸ ਨੇ 228 ਕਿਲੋ ਗਾਂਜਾ ਜ਼ਬਤ ਕੀਤਾ ਸੀ।
ਗਿਰੋਹ ਦੇ ਦੋ ਮੈਂਬਰਾਂ ਨੂੰ ਵੀ ਗ੍ਰਿਫਤਾਰ ਕੀਤਾ
ਅੰਤਰਰਾਸ਼ਟਰੀ ਬਾਜ਼ਾਰ ‘ਚ ਇਸ ਦੀ ਕੀਮਤ ਲਗਭਗ 1.14 ਕਰੋੜ ਰੁਪਏ ਹੈ। ਪੁਲਿਸ ਨੇ ਇਸ ਗਿਰੋਹ ਦੇ ਦੋ ਮੈਂਬਰਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਵਿੱਚੋਂ ਇੱਕ ਮੁੱਖ ਸਪਲਾਇਰ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਆਂਧਰਾ ਪ੍ਰਦੇਸ਼ ਅਤੇ ਉੜੀਸਾ ਸਰਹੱਦ ਤੋਂ ਗਾਂਜਾ ਲਿਆ ਕੇ ਦਿੱਲੀ ਅਤੇ ਐਨਸੀਆਰ ਵਿੱਚ ਸਪਲਾਈ ਕਰਦੇ ਸਨ।