ਨਵੀਂ ਦਿੱਲੀ, 23 ਅਕਤੂਬਰ 2026 : ਪੰਜਾਬ ਦੇ ਪ੍ਰਸਿੱਧ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ (Diljit Dosanjh) ਦੇ ਲਾਈਵ ਕੰਸਰਟ ਨੂੰ ਲੈ ਕੇ ਦਿੱਲੀ ਪੁਲਸ ਵਲੋਂ ਇਕ ਨਵਾਂ ਫ਼ੈਸਲਾ ਲਏ ਜਾਣ ਦਾ ਸਮਾਚਾਰ ਹੈ ।
ਕੀ ਫ਼ੈਸਲਾ ਲਿਆ ਗਿਆ ਹੈ ਦਿੱਲੀ ਪੁਲਸ ਵਲੋਂ
ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵਲੋਂ ਜੋ ਲਾਈਵ ਕੰਸਰਟ (Live Concert) ਦਿੱਲੀ ਵਿਖੇ ਕੀਤਾ ਜਾਣਾ ਹੈ ਨੂੰ ਲੈ ਕੇ ਦਿੱਲੀ ਪੁਲਸ ਵਲੋਂ ਜੋ ਇਕ ਨਵਾਂ ਫ਼ੈਸਲਾ ਲਿਆ ਗਿਆ ਹੈੈ ਸਬੰਧੀ ਦਿੱਲੀ ਪੁਲਸ ਵਲੋਂ ਸ਼ੋਅ ਕਰਨ ਲਈ ਅਧਿਕਾਰਤ ਤੌਰ ‘ਤੇ ਮਨਜ਼ੂਰੀ (Approval) ਦੇ ਦਿੱਤੀ ਗਈ ਹੈ ।
ਕੀ ਜਾਣਕਾਰੀ ਦਿੱਤੀ ਗਈ ਹੈ ਅਧਿਕਾਰੀਆਂ ਵਲੋਂ
ਪ੍ਰਾਪਤ ਸੂਚਨਾ ਮੁਤਾਬਕ ਦਿੱਲੀ ਪੁਲਸ (Delhi Police) ਦੇ ਅਧਿਕਾਰੀਆਂ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਪ੍ਰੋਗਰਾਮ ਦੇ ਪ੍ਰਬੰਧਕਾਂ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਈਆਂ, ਜਿਨ੍ਹਾਂ ਵਿੱਚ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਯੋਜਨਾਵਾਂ ਪੇਸ਼ ਕੀਤੀਆਂ ਗਈਆਂ । ਸੁਰੱਖਿਆ ਪ੍ਰਬੰਧਾਂ ਦੀ ਪੂਰੀ ਸਮੀਖਿਆ ਤੋਂ ਬਾਅਦ ਪੁਲਸ ਨੇ ਇਹ ਫ਼ੈਸਲਾ ਲਿਆ ਹੈ । ਦੱਸਣਯੋਗ ਹੈ ਕਿ ਉਕਤ ਮੈਗਾ ਸੰਗੀਤ ਸਮਾਗਮ ਦਿੱਲੀ ਵਿਖੇ 30 ਅਕਤੂਬਰ ਨੂੰ ਕੀਤਾ ਜਾਣਾ ਹੈ ।









