ਡੇਂਗੂ ਦਾ ਕਹਿਰ ਜਾਰੀ, ਇੱਕ ਨੌਜਵਾਨ ਦੀ ਹੋਈ ਮੌ.ਤ
ਮਲੋਟ ‘ਚ ਡੇਂਗੂ ਕਾਰਨ 27 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਆਕਾਸ਼ ਕੁਮਾਰ ਪੁੱਤਰ ਪ੍ਰੇਮ ਕੁਮਾਰ ਵਾਸੀ ਮਹਾਵੀਰ ਨਗਰ ਮਲੋਟ ਵਜੋਂ ਹੋਈ ਹੈ। ਪਰਿਵਾਰ ਅਨੁਸਾਰ ਆਕਾਸ਼ ਪੰਜ ਦਿਨਾਂ ਤੋਂ ਡੇਂਗੂ ਤੋਂ ਪੀੜਤ ਸੀ ਅਤੇ ਸ਼ੁੱਕਰਵਾਰ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਆਕਾਸ਼ ਦਾ ਪਹਿਲਾਂ ਮਲੋਟ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਕੀਤਾ ਗਿਆ ਸੀ। ਬਾਅਦ ਵਿਚ ਉਸ ਨੂੰ ਕੱਲ੍ਹ ਬਠਿੰਡਾ ਰੈਫਰ ਕਰ ਦਿੱਤਾ ਗਿਆ।
ਹੁਣ ਤੱਕ 131 ਵਿਅਕਤੀ ਡੇਂਗੂ ਪਾਜ਼ੇਟਿਵ ਪਾਏ ਗਏ
ਦੂਜੇ ਪਾਸੇ ਮਲੋਟ ਸਿਵਲ ਹਸਪਤਾਲ ਦੇ ਐਸਐਮਓ ਡਾਕਟਰ ਸੁਨੀਲ ਬਾਂਸਲ ਦਾ ਕਹਿਣਾ ਹੈ ਕਿ ਮ੍ਰਿਤਕ ਨੇ ਆਪਣਾ ਸਾਰਾ ਇਲਾਜ ਨਿੱਜੀ ਹਸਪਤਾਲ ਤੋਂ ਕਰਵਾਇਆ ਹੈ। ਇਸ ਲਈ ਉਨ੍ਹਾਂ ਦੇ ਡੇਂਗੂ ਪਾਜ਼ੀਟਿਵ ਹੋਣ ਦਾ ਰਿਕਾਰਡ ਨਹੀਂ ਹੈ। ਟੀਮ ਨੂੰ ਮ੍ਰਿਤਕ ਦੇ ਘਰ ਭੇਜ ਕੇ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ ਡੇਂਗੂ ਦਾ ਪ੍ਰਕੋਪ ਲਗਾਤਾਰ ਵੱਧ ਰਿਹਾ ਹੈ। ਹੁਣ ਤੱਕ 131 ਵਿਅਕਤੀ ਡੇਂਗੂ ਪਾਜ਼ੇਟਿਵ ਪਾਏ ਗਏ ਹਨ। ਅਕਤੂਬਰ ਦੇ ਆਖਰੀ ਦਿਨਾਂ ਤੋਂ ਲਗਾਤਾਰ ਡੇਂਗੂ ਦੇ ਮਰੀਜ਼ ਸਾਹਮਣੇ ਆ ਰਹੇ ਹਨ।
ਜਲੰਧਰ ‘ਚ ਪੰਜ ਪੀਰ ਚੌਕ ਨੇੜੇ ਇਕ ਦੁਕਾਨ ਦੀ ਤੀਜੀ ਮੰਜ਼ਿਲ ‘ਤੇ ਲੱਗੀ ਅੱਗ || Punjab News
ਸਿਵਲ ਸਰਜਨ ਡਾ: ਜਗਦੀਪ ਚਾਵਲਾ ਨੇ ਦੱਸਿਆ ਕਿ ਡੇਂਗੂ ਦੇ ਲਾਰਵੇ ਦੀ ਜਾਂਚ ਲਈ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਲਗਾਤਾਰ ਘਰ-ਘਰ ਜਾ ਕੇ ਜਨਤਕ ਥਾਵਾਂ ‘ਤੇ ਜਾ ਰਹੀਆਂ ਹਨ | ਜਿੱਥੇ ਲਾਰਵੇ ਮਿਲੇ ਹਨ, ਉੱਥੇ ਦਵਾਈ ਦਾ ਛਿੜਕਾਅ ਕੀਤਾ ਜਾ ਰਿਹਾ ਹੈ।