ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਮੁੜ ਵਸੇਬਾ ਕੇਂਦਰ ਦਾ ਦੌਰਾ

0
25

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਨਸ਼ਾ ਪੀੜਤਾਂ ਦੇ ਇਲਾਜ ਅਤੇ ਪੁਨਰਵਾਸ ਦੇ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਗੁਰਮੀਤ ਸਿੰਘ ਨੇ ਮੁੜ ਵਸੇਬਾ ਕੇਂਦਰ ਜੱਟ ਵਾਲੀ ਦਾ ਦੌਰਾ ਕੀਤਾ। ਇੱਥੇ ਉਹਨਾਂ ਨੇ ਉਪਲਬਧ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਇਥੇ ਇਲਾਜ ਕਰਵਾ ਰਹੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦਾ ਹੌਂਸਲਾਂ ਵੀ ਵਧਾਇਆ।
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਇੱਥੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਹਨਾਂ ਲੋਕਾਂ ਦੀ ਕਾਉਂਸਲਿੰਗ ਤੇ ਵਿਸ਼ੇਸ਼ ਤਵੱਜੋ ਦਿੱਤੀ ਜਾਵੇ ਅਤੇ ਇਹਨਾਂ ਨੂੰ ਚੰਗੀਆਂ ਆਦਤਾਂ ਵੱਲ ਪ੍ਰੇਰਿਤ ਕੀਤਾ ਜਾਵੇ । ਉਹਨਾਂ ਕਿਹਾ ਕਿ ਇੱਥੇ ਇਲਾਜ ਦੌਰਾਨ ਇਹਨਾਂ ਨੂੰ ਕੁਝ ਰੋਚਕ ਗਤੀਵਿਧੀਆਂ ਨਾਲ ਵੀ ਜੋੜੀ ਰੱਖਿਆ ਜਾਵੇ ਤਾਂ ਜੋ ਇਹ ਨਸ਼ਾ ਛੱਡਣ ਲਈ ਹਮੇਸ਼ਾ ਉਤਸਾਹਿਤ ਰਹਿਣ ।
ਐਸਐਸਪੀ ਗੁਰਮੀਤ ਸਿੰਘ ਨੇ ਇਹਨਾਂ ਨੌਜਵਾਨਾਂ ਨੂੰ ਕਿਹਾ ਕਿ ਜੀਵਨ ਅਨਮੋਲ ਹੈ ਅਤੇ ਤੁਹਾਡੇ ਪਰਿਵਾਰਾਂ ਨੂੰ ਤੁਹਾਡੇ ਨਾਲ ਬਹੁਤ ਪਿਆਰ ਵੀ ਹੈ ਅਤੇ ਤੁਹਾਡੀ ਜਰੂਰਤ ਵੀ ਹੈ, ਇਸ ਲਈ ਨਸ਼ੇ ਨੂੰ ਸਦਾ ਲਈ ਛੱਡ ਕੇ ਆਪਣੇ ਜੀਵਨ ਨੂੰ ਆਨੰਦਮਈ ਬਣਾਓ । ਉਨਾਂ ਨੇ ਇੱਥੇ ਓਟ ਕਲੀਨਿਕ ਤੇ ਦਵਾਈ ਲੈਣ ਆਏ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ।
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਓਟ ਕਲੀਨਿਕ ਦੇ ਕੰਮਕਾਜ ਦਾ ਜਾਇਜ਼ਾ ਵੀ ਲਿਆ ਅਤੇ ਕਿਹਾ ਕਿ ਇੱਥੇ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਸਹੀ ਤਰੀਕੇ ਨਾਲ ਦੇਖਭਾਲ ਕਰਦੇ ਹੋਏ ਉਹਨਾਂ ਨੂੰ ਚੰਗਾ ਮਾਹੌਲ ਦਿੱਤਾ ਜਾਵੇ ਤਾਂ ਜੋ ਉਹ ਛੇਤੀ ਤੋਂ ਛੇਤੀ ਨਸ਼ੇ ਦੀ ਦਲ ਤੋਂ ਮੁਕੰਮਲ ਤੌਰ ਤੇ ਬਾਹਰ ਆ ਜਾਣ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਐਰਿਕ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਅਬੋਹਰ ਅਤੇ ਫਾਜ਼ਿਲਕਾ ਵਿਖੇ ਨਸ਼ਾ ਮੁਕਤੀ ਕੇਂਦਰ ਅਤੇ ਜੱਟ ਵਾਲੀ ਵਿਚ ਮੁੜ ਵਸੇਬਾ ਕੇਂਦਰ ਚਲਾਇਆ ਜਾ ਰਿਹਾ ਹੈ। ਇਸ ਤੋਂ ਬਿਨ੍ਹਾਂ ਓਟ ਕਲੀਨਿਕ ਵੀ ਚਲਾਏ ਜਾ ਰਹੇ ਹਨ ਜਿੱਥੇ ਮਰੀਜ ਨੂੰ ਭਰਤੀ ਕੀਤੇ ਬਿਨ੍ਹਾਂ ਦਵਾਈ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਓਟ ਕਲੀਨਿਕ, ਨਸ਼ਾ ਮੁਕਤੀ ਕੇਂਦਰ ਜਾਂ ਮੁੜ ਵਸੇਬਾ ਕੇਂਦਰ ਵਿਚ ਇਲਾਜ ਕਰਵਾਉਣ ਵਾਲੇ ਲੋਕਾਂ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ ਅਤੇ ਇੱਥੇ ਇਲਾਜ ਪੂਰੀ ਤਰਾਂ ਨਾਲ ਮੁਫ਼ਤ ਹੈ। ਇਸ ਮੌਕੇ ਮੁੜ ਵਸੇਬਾ ਕੇਂਦਰ ਦੇ ਮੈਨੇਜਰ ਸੰਦੀਪ ਚੋਪੜਾ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here