ਇਸ ਸਮੇਂ ਦੀ ਵੱਡੀ ਖਬਰ ਹਰਿਆਣਾ ਦੇ ਰੋਹਤਕ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਪੈਰੋਲ ਮਿਲਣ ਦੀ ਪੁਸ਼ਟੀ ਹੋ ਗਈ ਹੈ। ਇਸ ਵਾਰ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ। ਹੁਣ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਰਾਜਸਥਾਨ ਸਥਿਤ ਆਸ਼ਰਮ ਲਿਜਾਇਆ ਜਾ ਸਕਦਾ ਹੈ।
ਪਹਿਲਾਂ ਵੀ ਕਈ ਵਾਰ ਮਿਲ ਚੁੱਕੀ ਪੈਰੋਲ
ਦੱਸ ਦੇਈਏ ਕਿ ਗੁਰਮੀਤ ਸਿੰਘ ਰਾਮ ਰਹੀਮ ਨੂੰ ਪਹਿਲਾਂ ਵੀ ਕਈ ਵਾਰ ਜੇਲ੍ਹ ਤੋਂ ਪੈਰੋਲ ਮਿਲ ਚੁੱਕੀ ਹੈ। ਜ਼ਿਕਰਯੋਗ ਹੈ ਕਿ ਸਾਧਵੀ ਯੌਨ ਸ਼ੋਸ਼ਣ ਮਾਮਲੇ ‘ਚ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ ‘ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਇਸ ਤੋਂ ਪਹਿਲਾਂ ਵੀ ਰਾਮ ਰਹੀਮ (ਡੇਰਾ ਮੁਖੀ ਗੁਰਮੀਤ ਰਾਮ ਰਹੀਮ) ਨੂੰ ਫਰਲੋ ਅਤੇ ਪੈਰੋਲ ਮਿਲ ਚੁੱਕੀ ਹੈ। ਉਸ ਨੂੰ ਇਸ ਵਾਰ ਵੀ ਜੇਲ੍ਹ ਮੈਨੂਅਲ ਅਨੁਸਾਰ ਪੈਰੋਲ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ Excise Policy ਰਾਹੀਂ ਪਹਿਲੇ 3 ਮਹੀਨਿਆਂ ‘ਚ ਹੀ 4280 ਕਰੋੜ ਰੁਪਏ…
ਇਸ ਤੋਂ ਪਹਿਲਾਂ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਵੀ ਰਾਮ ਰਹੀਮ ਦੇ ਪੈਰੋਲ ‘ਤੇ ਬਾਹਰ ਆਉਣ ਦੀ ਪੁਸ਼ਟੀ ਕੀਤੀ ਸੀ। ਜੇਲ੍ਹ ਮੰਤਰੀ ਨੇ ਦੱਸਿਆ ਕਿ ਡੇਰਾ ਮੁਖੀ ਦੇ ਰਿਸ਼ਤੇਦਾਰਾਂ ਨੇ ਉਸ ਦੀ ਪੈਰੋਲ ਲਈ ਅਰਜ਼ੀ ਦਿੱਤੀ ਸੀ। ਸਿਰਸਾ ਵਿੱਚ ਜੇਲ੍ਹ ਮੰਤਰੀ ਨੇ ਕਿਹਾ ਸੀ ਕਿ ਪੈਰੋਲ ਨੂੰ ਲੈ ਕੇ ਜੇਲ੍ਹ ਦਾ ਆਪਣਾ ਸਿਸਟਮ ਹੈ। ਜਦੋਂ ਕੋਈ ਵਿਅਕਤੀ ਜੇਲ੍ਹ ਵਿੱਚ ਹੁੰਦਾ ਹੈ ਤਾਂ ਉਸ ਦੇ ਪਰਿਵਾਰਕ ਮੈਂਬਰ ਪੈਰੋਲ ਲਈ ਅਰਜ਼ੀ ਦਿੰਦੇ ਹਨ, ਇਹ ਉਨ੍ਹਾਂ ਦਾ ਅਧਿਕਾਰ ਹੈ।
ਇਹ ਵੀ ਪੜ੍ਹੋ: ਭਾਰਤ ਨੇ ISSF ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ Bronze Medal
ਰਾਮ ਰਹੀਮ ਸੁਨਾਰੀਆ ਜੇਲ੍ਹ ਵਿੱਚ ਬੰਦ
ਦੱਸ ਦੇਈਏ ਕਿ ਇਸ ਪੈਰੋਲ ਨੂੰ ਲੈ ਕੇ ਕਰੀਬ ਇੱਕ ਹਫਤੇ ਤੋਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਅਜਿਹੇ ‘ਚ ਇਸ ਵਾਰ ਵੀ ਨਿਯਮਾਂ ਤਹਿਤ ਅਰਜ਼ੀ ਦੇਣ ਤੋਂ ਬਾਅਦ ਡੇਰਾ ਸੱਚਾ ਸੌਦਾ ਮੁਖੀ ਨੂੰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ‘ਚ 2017 ਤੋਂ ਸਜ਼ਾ ਕੱਟ ਰਹੇ ਡੇਰਾ ਮੁਖੀ ਨੂੰ ਪੱਤਰਕਾਰ ਛਤਰਪਤੀ ਅਤੇ ਰਣਜੀਤ ਕਤਲ ਕੇਸਾਂ ‘ਚ ਵੀ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸ ਸਾਲ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਰਾਮ ਰਹੀਮ ਨੂੰ 7 ਫਰਵਰੀ ਨੂੰ 21 ਦਿਨਾਂ ਦੀ ਫਰਲੋ ਮਿਲੀ ਸੀ। ਕੁਝ ਸਮੇਂ ਬਾਅਦ 27 ਜੂਨ ਨੂੰ ਰਾਮ ਰਹੀਮ ਨੂੰ ਫਿਰ 30 ਦਿਨਾਂ ਦੀ ਪੈਰੋਲ ਮਿਲੀ।