ਡੇਰਾ ਮੁਖੀ ਰਾਮ ਰਹੀਮ ਨੇ ਹਾਈਕੋਰਟ ਤੋਂ 21 ਦਿਨਾਂ ਦੀ ਮੰਗੀ ਫਰਲੋ
ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਇਕ ਵਾਰ ਫਿਰ ਤੋਂ 21 ਦਿਨਾਂ ਦੀ ਪੈਰੋਲ ਮੰਗੀ ਹੈ। ਇਸ ਸਬੰਧੀ ਉਸ ਨੇ ਕਿਹਾ ਹੈ ਕਿ ਇਸ ਸਬੰਧੀ ਉਹ ਹਰਿਆਣਾ ਸਰਕਾਰ ਨੂੰ ਅਰਜ਼ੀ ਦੇ ਚੁੱਕੇ ਹਨ। ਕਿਉਂਕਿ ਹਾਈ ਕੋਰਟ ਦੇ ਹੁਕਮਾਂ ਤੋਂ ਬਿਨਾਂ ਉਸ ਨੂੰ ਪੈਰੋਲ ਜਾਂ ਫਰਲੋ ਨਹੀਂ ਦਿੱਤੀ ਜਾ ਸਕਦੀ। ਇਸ ਲਈ ਹਾਈਕੋਰਟ ਤੱਕ ਪਹੁੰਚ ਕੀਤੀ ਗਈ ਹੈ।
ਜਿਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਉਤੇ ਸ਼੍ਰੋਮਣੀ ਕਮੇਟੀ ਸਮੇਤ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਹੈ ਕਿ ਜੁਲਾਈ ਮਹੀਨੇ ਵਿੱਚ ਜਦੋਂ ਛੁੱਟੀਆਂ ਖਤਮ ਹੋਣਗੀਆਂ ਤਾਂ ਇਸ ਅਰਜ਼ੀ ਦੀ ਸੁਣਵਾਈ ਕਾਰਜਕਾਰੀ ਚੀਫ਼ ਜਸਟਿਸ ਦੀ ਬੈਂਚ ਹੀ ਕਰੇਗੀ।
2 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ
ਹਰਿਆਣਾ ਸਰਕਾਰ ਨੇ ਕਿਹਾ ਕਿ ਡੇਰਾ ਮੁਖੀ ਦੀ ਅਰਜ਼ੀ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਪਰ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਸਰਕਾਰ ਨੇ ਕਿਹਾ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਹੀ ਫੈਸਲਾ ਲਿਆ ਜਾਵੇਗਾ। ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ।