ਡੇਰਾ ਮੁਖੀ ਦੀਆਂ ਮੁਸ਼ਕਲਾਂ ਵਧੀਆਂ, ਰਣਜੀਤ ਸਿੰਘ ਕਤਲ ਕੇਸ ‘ਚ ਹਾਈਕੋਰਟ ਦੇ ਹੁਕਮਾਂ ਦੀ ਹੋਵੇਗੀ ਜਾਂਚ || Latest News

0
14

ਡੇਰਾ ਮੁਖੀ ਦੀਆਂ ਮੁਸ਼ਕਲਾਂ ਵਧੀਆਂ, ਰਣਜੀਤ ਸਿੰਘ ਕਤਲ ਕੇਸ ‘ਚ ਹਾਈਕੋਰਟ ਦੇ ਹੁਕਮਾਂ ਦੀ ਹੋਵੇਗੀ ਜਾਂਚ

ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਸਿੰਘ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕੀਤੇ ਜਾਣ ਦੇ ਮਾਮਲੇ ਵਿੱਚ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਡੇਰਾ ਸੱਚਾ ਸੌਦਾ ਦੇ ਮੈਨੇਜਰ ਰਣਜੀਤ ਸਿੰਘ ਦੀ 2002 ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਸੀਬੀਆਈ ਅਦਾਲਤ ਨੇ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਪਰ ਇਸ ਸਾਲ 28 ਮਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ‘ਚ ਰਾਮ ਰਹੀਮ ਅਤੇ 4 ਹੋਰਾਂ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ ਸੀ।

ਇਹ ਵੀ ਪੜ੍ਹੋ – ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਗੈਂਗਸਟਰਾਂ ਖਿਲਾਫ ਕੀਤੀ ਡਿਜੀਟਲ ਸਟਰਾਈਕ, 203 ਖਾਤੇ ਕੀਤੇ ਬਲਾਕ

 

ਹਾਈਕੋਰਟ ਦੇ ਇਸ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਇਸ ਦੀ ਜਾਂਚ ਕਰਨ ਦੀ ਹਾਮੀ ਭਰ ਦਿੱਤੀ ਹੈ। ਇਸ ਸਬੰਧ ਵਿੱਚ ਸੋਮਵਾਰ ਨੂੰ ਰਾਮ ਰਹੀਮ ਅਤੇ ਹੋਰ ਧਿਰਾਂ ਨੂੰ ਨੋਟਿਸ ਜਾਰੀ ਕਰਕੇ 4 ਹਫ਼ਤਿਆਂ ਵਿੱਚ ਜਵਾਬ ਮੰਗਿਆ ਗਿਆ ਹੈ।

ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ

ਦਰਅਸਲ, ਰਣਜੀਤ ਸਿੰਘ ਕਤਲ ਕੇਸ ਵਿੱਚ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਬਰੀ ਕਰਨ ਦੇ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ । ਇਹ ਪਟੀਸ਼ਨ ਜਗਸੀਰ ਸਿੰਘ ਦੀ ਤਰਫੋਂ ਉਨ੍ਹਾਂ ਦੇ ਵਕੀਲ ਸਤਿਆਮਿਤਰਾ ਨੇ ਦਾਇਰ ਕੀਤੀ ਸੀ। ਇਸ ਵਿੱਚ ਹਾਈ ਕੋਰਟ ਦੇ 28 ਮਈ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ। ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਦੀ ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਹੈ।

 

LEAVE A REPLY

Please enter your comment!
Please enter your name here