DGP ਵੀਕੇ ਭਾਵਰਾ ਦੀ ਕੇਂਦਰੀ ਡੈਪੂਟੇਸ਼ਨ ਦੀ ਮੰਗ ਨੂੰ ਮਿਲੀ ਮਨਜ਼ੂਰੀ, ਗੌਰਵ ਯਾਦਵ ਜਾਂ ਹਰਪ੍ਰੀਤ ਸਿੱਧੂ ਨੂੰ ਮਿਲ ਸਕਦਾ ਹੈ ਚਾਰਜ

0
729

ਪੰਜਾਬ ਨੂੰ ਜਲਦੀ ਹੀ ਨਵਾਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਮਿਲੇਗਾ। ਮੌਜੂਦਾ ਡੀਜੀਪੀ ਵੀਕੇ ਭਾਵਰਾ ਕੇਂਦਰ ‘ਚ ਜਾਣਗੇ। ਉਨ੍ਹਾਂ ਦੀ ਕੇਂਦਰੀ ਡੈਪੂਟੇਸ਼ਨ ਦੀ ਮੰਗ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਭਾਵਰਾ ਨੇ 2 ਮਹੀਨੇ ਦੀ ਛੁੱਟੀ ਲਈ ਅਰਜ਼ੀ ਦਿੱਤੀ ਹੈ। ਉਹ 5 ਜੁਲਾਈ ਤੋਂ ਛੁੱਟੀ ‘ਤੇ ਚਲੇ ਜਾਣਗੇ। ਇਸ ਤੋਂ ਬਾਅਦ ਗੌਰਵ ਯਾਦਵ ਜਾਂ ਹਰਪ੍ਰੀਤ ਸਿੱਧੂ ਨੂੰ ਕਾਰਜਕਾਰੀ ਡੀਜੀਪੀ ਦਾ ਚਾਰਜ ਦਿੱਤਾ ਜਾ ਸਕਦਾ ਹੈ। ਇਸ ਦੌੜ ਵਿੱਚ ਡੀਜੀਪੀ ਸ਼ਰਦ ਸੱਤਿਆ ਚੌਹਾਨ ਅਤੇ ਸੰਜੀਵ ਕਾਲੜਾ ਦੇ ਨਾਂ ਵੀ ਚਰਚਾ ਵਿੱਚ ਹਨ। ਇਹ ਚਾਰ ਨਾਂ ਪੰਜਾਬ ਦੇ ਨਵੇਂ ਡੀਜੀਪੀ ਦੀ ਦੌੜ ਵਿੱਚ ਵੀ ਹਨ।

ਪੰਜਾਬ ਦੀ ‘ਆਪ’ ਸਰਕਾਰ ਡੀਜੀਪੀ ਵੀਕੇ ਭਾਵਰਾ ਤੋਂ ਨਾਖੁਸ਼ ਹੈ। ਜਿਸ ਦਾ ਵੱਡਾ ਕਾਰਨ ਸੂਬੇ ਵਿੱਚ ਪੈਦਾ ਹੋਈ ਕਾਨੂੰਨ ਵਿਵਸਥਾ ਦੀ ਸਥਿਤੀ ਹੈ। ਪਹਿਲਾਂ ਪੰਜਾਬ ਪੁਲਿਸ ਦੇ ਮੋਹਾਲੀ ਸਥਿਤ ਇੰਟੈਲੀਜੈਂਸ ਵਿੰਗ ਹੈੱਡਕੁਆਰਟਰ ‘ਤੇ ਰਾਕੇਟ ਹਮਲਾ ਹੋਇਆ ਸੀ। ਪੁਲਿਸ ਅਜੇ ਤੱਕ ਰਾਕੇਟ ਸੁੱਟਣ ਵਾਲਿਆਂ ਨੂੰ ਫੜਨ ਵਿੱਚ ਕਾਮਯਾਬ ਨਹੀਂ ਹੋ ਸਕੀ ਹੈ। ਫਿਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ। ਇਸ ਵਿੱਚ ਪੰਜਾਬ ਪੁਲਿਸ ਦੀ ਨਾਕਾਮੀ ਸੀ। ਕਤਲ ਤੋਂ ਇੱਕ ਦਿਨ ਪਹਿਲਾਂ ਮੂਸੇਵਾਲਾ ਦੀ ਸੁਰੱਖਿਆ ਘਟਾ ਦਿੱਤੀ ਗਈ ਸੀ। ਸੂਬੇ ਵਿੱਚ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਵੀ ਪੁਲਿਸ ਨਾਕਾਮ ਸਾਬਤ ਹੋਈ ਹੈ।

LEAVE A REPLY

Please enter your comment!
Please enter your name here