ਧਾਮੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੇ ਕਾਬਲ ਨਹੀਂ: ਬੀਬੀ ਜਗੀਰ ਕੌਰ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੇ ਕਾਬਲ ਨਹੀਂ ਹਨ ।
ਬਾਬੂਸ਼ਾਹੀ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਧਾਮੀ ਵੱਲੋਂ ਉਹਨਾਂ ਪ੍ਰਤੀ ਵਰਤੀ ਮੰਦੀ ਸ਼ਬਦਾਵਾਲੀ ਕਾਰਣ ਅੱਜ ਸ਼੍ਰੋਮਣੀ ਕਮੇਟੀ ਦਾ ਹਰ ਮੁਲਾਜ਼ਮ ਸ਼ਰਮਸ਼ਾਰ ਹਨ । ਉਹਨਾਂ ਕਿਹਾ ਕਿ ਐਡਵੋਕੇਟ ਧਾਮੀ 1996 ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਨ ਅਤੇ ਹਮੇਸ਼ਾ ਮੰਦਭਾਗੀ ਸ਼ਬਦਾਵਾਲੀ ਵਰਤਦੇ ਰਹੇ ਹਨ । ਉਹਨਾਂ ਕਿਹਾ ਕਿ ਧਾਮੀ ਵੱਲੋਂ ਜੋ ਸ਼ਬਦਾਵਾਲੀ ਉਹਨਾਂ ਪ੍ਰਤੀ ਵਰਤੀ ਗਈ ਹੈ, ਉਸ ਨਾਲ ਸਾਰੀ ਮਨੁੱਖਤਾ ਸ਼ਰਮਸ਼ਾਰ ਹੈ । ਉਹਨਾਂ ਨੇ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਕਿ ਜਦੋਂ ਧਾਮੀ ਖੁਦ ਆਪਣੀ ਗਲਤੀ ਮੰਨ ਗਏ ਹਨ ਤਾਂ ਉਹਨਾਂ ਖਿਲਾਫ ਵੀ ਢੁਕਵੀਂ ਕਾਰਵਾਈ ਕੀਤੀ ਜਾਵੇ । ਉਹਨਾਂ ਨੇ ਇਹ ਵੀ ਕਿਹਾ ਕਿ ਮਹਿਲਾ ਕਮਿਸ਼ਨ ਨੂੰ ਵੀ ਇਸ ਮਾਮਲੇ ਦਾ ਨੋਟਿਸ ਲੈ ਕੇ ਧਾਮੀ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ ।