ਹਿਮਾਚਲ ਪ੍ਰਦੇਸ਼ ਵਿੱਚ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਹਿਮਾਚਲ ‘ਚ ਸੁੱਖੂ ਸਰਕਾਰ ਨੇ ਡੀਜ਼ਲ ਦੀਆਂ ਕੀਮਤਾਂ ‘ਤੇ ਵੈਟ ਵਧਾ ਦਿੱਤਾ ਹੈ। ਕਾਂਗਰਸ ਸਰਕਾਰ ਨੇ ਡੀਜ਼ਲ ‘ਤੇ 3 ਰੁਪਏ ਦਾ ਵੈਟ ਵਧਾ ਦਿੱਤਾ ਹੈ, ਜਿਸ ਤੋਂ ਬਾਅਦ ਹੁਣ ਕੀਮਤ 83.02 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 86.05 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਪੈਟਰੋਲ 0.55 ਰੁਪਏ ਸਸਤਾ 95.07 ਰੁਪਏ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼, ਝਾਰਖੰਡ, ਜੰਮੂ-ਕਸ਼ਮੀਰ ਅਤੇ ਗੋਆ ‘ਚ ਪੈਟਰੋਲ-ਡੀਜ਼ਲ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਆਂਧਰਾ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਮਹਾਰਾਸ਼ਟਰ, ਕੇਰਲ ਅਤੇ ਉਤਰਾਖੰਡ ਅਜਿਹੇ ਰਾਜ ਹਨ ਜਿੱਥੇ ਤੇਲ ਸਸਤਾ ਹੋ ਗਿਆ ਹੈ। ਇਸ ਨਾਲ ਪੱਛਮੀ ਬੰਗਾਲ ‘ਚ ਪੈਟਰੋਲ 0.44 ਰੁਪਏ ਵਧ ਕੇ 107.51 ਰੁਪਏ ਅਤੇ ਡੀਜ਼ਲ 0.41 ਰੁਪਏ ਵਧ ਕੇ 94.14 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇਹ ਵੀ ਪੜ੍ਹੋ : ਹਿਮਾਚਲ ‘ਚ 7 ​​ਨਵੇਂ ਮੰਤਰੀਆਂ ਨੇ ਚੁੱਕੀ ਸਹੁੰ

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਇਸ ਤੋਂ ਬਾਅਦ ਨਵੇਂ ਰੇਟ ਜਾਰੀ ਕੀਤੇ ਜਾਂਦੇ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜੀਆਂ ਜਾਂਦੀਆਂ ਹਨ, ਜਿਸ ਮਗਰੋਂ ਇਸਦੀ ਕੀਮਤ ਅਸਲ ਕੀਮਤ ਤੋਂ ਦੁੱਗਣੀ ਹੋ ਜਾਂਦੀ ਹੈ।

LEAVE A REPLY

Please enter your comment!
Please enter your name here