ਪੰਜਾਬ ‘ਚ ਡਾਕਟਰਾਂ ਦੀ ਹੜਤਾਲ ਅੱਜ ਵੀ ਜਾਰੀ, ਸਰਕਾਰੀ ਹਸਪਤਾਲਾਂ ‘ਚ OPD ਬੰਦ || Punjab Update

0
130
Doctors' strike in Punjab continues today, OPDs closed in government hospitals

ਪੰਜਾਬ ‘ਚ ਡਾਕਟਰਾਂ ਦੀ ਹੜਤਾਲ ਅੱਜ ਵੀ ਜਾਰੀ, ਸਰਕਾਰੀ ਹਸਪਤਾਲਾਂ ‘ਚ OPD ਬੰਦ

ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰ ਹੜਤਾਲ ‘ਤੇ ਹਨ |ਇਹ ਸਭ ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਜ਼ਬਰ-ਜਨਾਹ ਤੇ ਕਤਲ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ | ਇਸ ਦੌਰਾਨ ਡਾਕਟਰਾਂ ਵੱਲੋਂ OPD ਵਿੱਚ ਮਰੀਜ਼ਾਂ ਦੀ ਜਾਂਚ ਨਹੀਂ ਕੀਤੀ ਜਾ ਰਹੀ ਹੈ । ਸਿਰਫ਼ ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜ਼ਾਂ ਦਾ ਹੀ ਇਲਾਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੜਤਾਲ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਾਇਨਾਤ ਡਾਕਟਰਾਂ ਦਾ ਵੀ ਸਮਰਥਨ ਮਿਲਿਆ ਹੈ। ਇਸ ਤੋਂ ਇਲਾਵਾ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੀ ਵੱਧਦੀਆਂ ਨਜ਼ਰ ਆ ਰਹੀਆਂ ਹਨ ਕਿਉਂਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਨੇ ਕੱਲ੍ਹ ਸਵੇਰੇ 6 ਵਜੇ ਤੋਂ 24 ਘੰਟੇ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ ਹੈ।

ਜ਼ਬਰ-ਜਨਾਹ ਕਰਨ ਤੋਂ ਬਾਅਦ ਕੀਤਾ ਗਿਆ ਕਤਲ

ਡਾਕਟਰਾਂ ਦਾ ਕਹਿਣਾ ਹੈ ਕਿ ਇੱਕ ਡਾਕਟਰ ਦਾ ਡਿਊਟੀ ਦੌਰਾਨ ਜ਼ਬਰ-ਜਨਾਹ ਕਰਨ ਤੋਂ ਬਾਅਦ ਕਤਲ ਕੀਤਾ ਗਿਆ ਹੈ। ਅਜਿਹੇ ਵਿੱਚ ਹੁਣ ਸਰਕਾਰ ਨੂੰ ਪਹਿਲ ਦੇ ਆਧਾਰ ‘ਤੇ ਡਾਕਟਰਾਂ ਨੂੰ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ। ਡਾਕਟਰਾਂ ਦੀ ਇਸ ਹੜਤਾਲ ਨੂੰ ਨਰਸਿੰਗ ਸਟਾਫ ਦਾ ਵੀ ਸਮਰਥਨ ਹੈ । ਨਰਸਿੰਗ ਸਟਾਫ ਦਾ ਕਹਿਣਾ ਹੈ ਕਿ ਲੋਕ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮ੍ਰਿਤਕਾ ਬਾਅਦ ਵਿੱਚ ਡਾਕਟਰ ਸੀ, ਪਹਿਲਾਂ ਉਹ ਇੱਕ ਮਹਿਲਾ ਸੀ। ਇਹ ਘਟਨਾ ਸਮਾਜ ਨੂੰ ਸ਼ਰਮਸਾਰ ਕਰਦੀ ਹੈ। ਸਰਕਾਰ ਨੂੰ ਪਹਿਲ ਦੇ ਆਧਾਰ ‘ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : PM ਮੋਦੀ ਤੇ ਰਾਸ਼ਟਰਪਤੀ ਮੁਰਮੂ ਨੇ ਸਾਬਕਾ PM ਅਟਲ ਬਿਹਾਰੀ ਵਾਜਪਾਈ ਨੂੰ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ

ਪੰਜ ਹਜ਼ਾਰ ਤੋਂ ਵੱਧ ਡਾਕਟਰ ਤਾਇਨਾਤ

ਧਿਆਨਯੋਗ ਹੈ ਕਿ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਇੱਕ ਜ਼ਿਲ੍ਹਾ ਸਿਵਲ ਹਸਪਤਾਲ, ਸਬ ਡਿਵੀਜ਼ਨਲ ਹਸਪਤਾਲ ਹੈ। ਇਸ ਵਿੱਚ ਪੰਜ ਹਜ਼ਾਰ ਤੋਂ ਵੱਧ ਡਾਕਟਰ ਤਾਇਨਾਤ ਹਨ। ਇਸ ਤੋਂ ਇਲਾਵਾ ਨਰਸਿੰਗ ਸਟਾਫ਼ ਹੈ। ਹਸਪਤਾਲਾਂ ਵਿੱਚ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ । ਇਸ ਦੇ ਨਾਲ ਹੀ ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਸੋਮਵਾਰ ਤੋਂ ਹਸਪਤਾਲਾਂ ‘ਚ ਕੰਮ ਨਿਯਮਤ ਹੋ ਜਾਵੇਗਾ।

 

 

 

 

LEAVE A REPLY

Please enter your comment!
Please enter your name here