ਡੋਨਾਲਡ ਟਰੰਪ ਦਾ ਟੈਰਿਫ ਮੁੜ ਬਹਾਲ, ਉੱਚ ਅਦਾਲਤ ਨੇ ਹੇਠਲੀ ਅਦਾਲਤ ਦਾ ਫੈਸਲਾ ਪਲਟਿਆ

0
50

ਅਮਰੀਕੀ ਸੰਘੀ ਅਪੀਲ ਅਦਾਲਤ ਨੇ ਟਰੰਪ ਦੇ ਟੈਰਿਫਾਂ ਨੂੰ ਰੋਕਣ ਦੇ ਵਪਾਰ ਅਦਾਲਤ ਦੇ ਫੈਸਲੇ ਨੂੰ ਉਲਟਾ ਦਿੱਤਾ ਹੈ। ਬੁੱਧਵਾਰ ਨੂੰ, ਰਾਸ਼ਟਰਪਤੀ ਡੋਨਾਲਡ ਟਰੰਪ ਦੇ ਟੈਰਿਫਾਂ ਨੂੰ ਸੰਘੀ ਵਪਾਰ ਅਦਾਲਤ ਨੇ ਸਥਾਈ ਤੌਰ ‘ਤੇ ਰੋਕ ਦਿੱਤਾ, ਉਨ੍ਹਾਂ ਨੂੰ ਗੈਰ-ਸੰਵਿਧਾਨਕ ਦੱਸਿਆ।

ਦੱਸ ਦਈਏ ਕਿ ਟਰੰਪ ਪ੍ਰਸ਼ਾਸਨ ਨੇ ਇਸ ਫੈਸਲੇ ਨੂੰ ਫੈਡਰਲ ਸਰਕਟ ਦੀ ਅਪੀਲ ਕੋਰਟ ਵਿੱਚ ਚੁਣੌਤੀ ਦਿੱਤੀ, ਜਿਸ ਨੂੰ ਸਵੀਕਾਰ ਕਰ ਲਿਆ ਗਿਆ। ਇਸ ਤੋਂ ਬਾਅਦ, ਹੇਠਲੀ ਅਦਾਲਤ (ਟ੍ਰੇਡ ਕੋਰਟ) ਦੇ ਹੁਕਮ ‘ਤੇ ਅਸਥਾਈ ਰੋਕ ਲਗਾ ਦਿੱਤੀ ਗਈ। ਇਸਦਾ ਮਤਲਬ ਹੈ ਕਿ ਟਰੰਪ ਦੇ ਟੈਰਿਫ ਫਿਲਹਾਲ ਜਾਰੀ ਰਹਿਣਗੇ।

ਇਸਤੋਂ ਪਹਿਲਾਂ ਬੁੱਧਵਾਰ, 28 ਮਈ ਨੂੰ ਮੈਨਹਟਨ ਵਿੱਚ ਫੈਡਰਲ ਕੋਰਟ ਆਫ਼ ਇੰਟਰਨੈਸ਼ਨਲ ਟ੍ਰੇਡ ਦੇ ਤਿੰਨ ਜੱਜਾਂ ਦੇ ਬੈਂਚ ਨੇ ਟੈਰਿਫ ‘ਤੇ ਰੋਕ ਲਗਾ ਦਿੱਤੀ ਸੀ, ਇਹ ਕਹਿੰਦੇ ਹੋਏ ਕਿ ਟਰੰਪ ਨੇ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕੀਤੀ ਹੈ ਅਤੇ ਸੰਵਿਧਾਨ ਦੇ ਦਾਇਰੇ ਤੋਂ ਬਾਹਰ ਇਹ ਟੈਰਿਫ ਲਗਾਏ ਹਨ।

ਜ਼ਿਕਰਯੋਗ ਹੈ ਕਿ ਅਦਾਲਤ ਨੇ ਕਿਹਾ ਸੀ ਕਿ ਟਰੰਪ ਨੇ ਅੰਤਰਰਾਸ਼ਟਰੀ ਐਮਰਜੈਂਸੀ ਆਰਥਿਕ ਸ਼ਕਤੀਆਂ ਐਕਟ (IEEPA) ਦੀ ਦੁਰਵਰਤੋਂ ਕੀਤੀ। ਇਹ ਕਾਨੂੰਨ ਰਾਸ਼ਟਰਪਤੀ ਨੂੰ ਐਮਰਜੈਂਸੀ ਦੌਰਾਨ ਕੁਝ ਫੈਸਲੇ ਲੈਣ ਲਈ ਵਿਸ਼ੇਸ਼ ਸ਼ਕਤੀਆਂ ਦਿੰਦਾ ਹੈ। ਪਰ, ਟਰੰਪ ਨੇ ਬਿਨਾਂ ਕਿਸੇ ਠੋਸ ਕਾਰਨ ਦੇ ਇਨ੍ਹਾਂ ਸ਼ਕਤੀਆਂ ਦੀ ਵਰਤੋਂ ਕੀਤੀ।

LEAVE A REPLY

Please enter your comment!
Please enter your name here